Connect with us

Punjab

ਯੂਥ ਅਕਾਲੀ ਦਲ ਤੇ ਐਸ.ਓ.ਆਈ ਵੱਲੋਂ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਧਰਮਸੋਤ ਦਾ ਫੂਕਿਆਪੁਤਲਾ

ਸਕਾਲਰਸ਼ਿਪ ਵਿੱਚ ਕੀਤੇ ਵੱਡੇ ਘੁਟਾਲੇ ਨੂੰ ਲੈਕੇ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਦੇ ਦਫ਼ਤਰ ਅੱਗੇ ਵੱਡਾ ਰੋਸ ਪ੍ਰਦਰਸ਼ਨ ਕਰਦੇ ਹੋਏ ਸਾਧੂ ਸਿੰਘ ਧਰਮਸੌਤ ਦਾ ਪੁਤਲਾ ਫੂਕਿਆ ਗਿਆ।

Published

on

02 ਸਤੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਤੇ ਪਹਿਰਾ ਦਿੰਦੇ ਹੋਏ ਐਸ.ਓ.ਆਈ ਦੇ ਜ਼ੋਨਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਹਲਕਾ ਸਰਹਿੰਦ ਦੇ ਇੰਚਾਰਜ ਦੀਦਾਰ ਸਿੰਘ ਭੱਟੀ ਦੀ ਸਰਪ੍ਰਸਤੀ ਹੇਠ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਵੱਲੋਂ ਸਕਾਲਰਸ਼ਿਪ ਵਿੱਚ ਕੀਤੇ ਵੱਡੇ ਘੁਟਾਲੇ ਨੂੰ ਲੈਕੇ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਦੇ ਦਫ਼ਤਰ ਅੱਗੇ ਵੱਡਾ ਰੋਸ ਪ੍ਰਦਰਸ਼ਨ ਕਰਦੇ ਹੋਏ ਸਾਧੂ ਸਿੰਘ ਧਰਮਸੌਤ ਦਾ ਪੁਤਲਾ ਫੂਕਿਆ ਗਿਆ। ਇਸਹਦੇ ਨਾਲ ਹੀ ਕੈਪਟਨ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ ਸਰਹਿੰਦ ਦੀਦਾਰ ਸਿੰਘ ਭੱਟੀ ਤੇ ਐਸ.ਓ.ਆਈ ਦੇ ਜ਼ੋਨਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਵਿਦਿਆਰਥੀ ਵਰਗ ਨਾਲ ਇਹ ਸਭ ਤੋ ਵੱਡਾ ਘਪਲਾ ਹੈ। ਕਿਉਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਸਾਰੇ ਕਾਇਦੇ ਕਾਨੂੰਨ ਨੂੰ ਛਿੱਕੇ ਟੰਗ ਕੇ 64 ਕਰੌੜ ਰੁਪਏ ਦੀ ਸਕਾਲਰਸ਼ਿਪ ਸਕਾਲਰਸ਼ਿਪ ਦੀ ਰਾਸ਼ੀ ਵਿੱਚ ਘਪਲਾ ਕਰਕੇ ਐਸ.ਸੀ ਤੇ ਬੀ.ਸੀ ਵਿਦਿਆਰਥੀਆਂ ਦੇ ਹੱਕਾਂ ਉੱਪਰ ਡਾਕਾ ਮਾਰਿਆਂ ਹੈ ਜਿਸ ਨੂੰ ਯੂਥ ਅਕਾਲੀ ਦਲ,ਤੇ ਐਸ.ਓ.ਆਈ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚੇਤਾਵਨੀ ਦਿੰਦੇਂ ਹੋਏ ਕਿਹਾ ਕਿ ਜਲਦ ਧਰਮਸੌਤ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਕੇ ਉਸ ਉੱਪਰ ਫੌਜਦਾਰੀ ਮੁਕੱਦਮਾ ਦਰਜ਼ ਕੀਤਾ ਜਾਵੇ ਤੇ ਇਸ ਸਾਰੇ ਘਪਲੇ ਦੀ ਤੁਰੰਤ ਸੀ.ਬੀ.ਆਈ ਜਾਂਚ ਕੀਤੀ ਜਾਵੇ ਤਾਂ ਜੋ ਗਰੀਬ ਤੇ ਲੋੜਵੰਦ ਵਿਦਿਆਰਥੀਆਂ ਨੂੰ ਇਨਸਾਫ ਮਿਲ ਸਕੇ।