Connect with us

Punjab

ਯੂਥ ਕਾਂਗਰਸੀ ਵਰਕਰਾਂ ਨੇ ਕੀਤਾ ਕਿਸਾਨਾਂ ਦੇ ਹੱਕ ‘ਚ ਪ੍ਰਦਰਸ਼ਨ

Published

on

15 ਫਰਵਰੀ 2024: ਸ੍ਰੀ ਮੁਕਤਸਰ ਸਾਹਿਬ ਵਿਖੇ ਯੂਥ ਕਾਂਗਰਸੀ ਵਰਕਰਾਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਯੂਥ ਕਾਂਗਰਸੀ ਵਰਕਰ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਇਕੱਠੇ ਹੋਏ ਅਤੇ ਪ੍ਰਦਰਸ਼ਨ ਉਪਰੰਤ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ।ਇਸ ਦੌਰਾਨ ਪੰਜਾਬ – ਹਰਿਆਣਾ ਬਾਰਡਰ ਤੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਕੀਤੀ ਗਈ ਬੈਰੀਕੇਡਿੰਗ, ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲਿਆਂ ਦੇ ਕੀਤੇ ਜਾ ਰਹੇ ਇਸਤੇਮਾਲ ਦੀ ਨਿੰਦਾ ਵੀ ਕੀਤੀ ਗਈ।

ਯੂਥ ਕਾਂਗਰਸੀ ਆਗੂਆਂ ਨੇ ਕਿਹਾ ਕਿ ਰੋਸ ਪ੍ਰਗਟ ਕਰਨਾ ਸੰਵਿਧਾਨਿਕ ਹੱਕ ਹੈ ਪਰ ਜਿਸ ਤਰ੍ਹਾਂ ਦਾ ਵਰਤਾਅ ਕੇਂਦਰ ਦੇ ਇਸ਼ਾਰੇ ਤੇ ਹਰਿਆਣਾ ਸਰਕਾਰ ਦਿੱਲੀ ਜਾ ਰਹੇ ਕਿਸਾਨਾਂ ਨਾਲ ਬਾਰਡਰਾਂ ਤੇ ਕਰ ਰਹੀ ਹੈ ਉਹ ਬਹੁਤ ਗਲਤ ਹੈ। ਉਹਨਾਂ ਕਿਹਾ ਕਿ ਕਿਸਾਨ ਆਗੂ ਪਹਿਲੇ ਦਿਨ ਤੋਂ ਹੀ ਕਹਿੰਦੇ ਰਹੇ ਹਨ ਕਿ ਉਹਨਾਂ ਦਾ ਪ੍ਰਦਰਸ਼ਨ ਬਿਲਕੁਲ ਸ਼ਾਂਤੀਪੂਰਨ ਹੈ ਅਤੇ ਉਹ ਸ਼ਾਂਤੀਪੂਰਨ ਪ੍ਰਦਰਸ਼ਨ ਲਈ ਹੀ ਦਿੱਲੀ ਵੱਲ ਜਾ ਰਹੇ ਹਨ| ਪਰ ਉਹਨਾਂ ਦੀ ਮੰਗਾਂ ਤੇ ਧਿਆਨ ਦੇਣ ਦੇ ਬਜਾਏ ਉਹਨਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਕੰਡਿਆਲੀ ਤਾਰ ਲਾ ਕੇ ਬਾਰਡਰਾਂ ਨੂੰ ਸੀਲ ਕੀਤਾ ਗਿਆ ਉਸ ਤਰ੍ਹਾਂ ਨਾਲ ਇੰਝ ਜਾਪਦਾ ਜਿਵੇ ਕਿਸਾਨ ਕਿਸੇ ਦੂਜੇ ਦੇਸ ਤੋਂ ਆਏ ਹੋਣ | ਉਹਨਾਂ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਹੱਕ ਹੈ।ਇਸ ਮੌਕੇ ਕੇਂਦਰ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।