Politics
ਦਿੱਲੀ ਇੰਡੀਆ ਗੇਟ ਨਜ਼ਦੀਕ ਖੇਤੀ ਬਿੱਲਾਂ ਖਿਲਾਫ਼ ਪ੍ਰਦਰਸ਼ਨ ਕਰਦੇ ਯੂਥ ਕਾਂਗਰਸ ਦੇ ਨੌਜਵਾਨਾਂ ਨੇ ਲਾਈ ਟਰੈਕਟਰ ਨੂੰ ਅੱਗ
ਪੰਜਾਬ ਯੂਥ ਕਾਂਗਰਸ ਵੱਲੋਂ ਦਿੱਲੀ ਵਿੱਚ ਅੱਜ ਖੇਤੀ ਬਿੱਲ ਦਾ ਵਿਰੋਧ ,ਇੰਡੀਆ ਗੇਟ ਦੇ ਨਜ਼ਦੀਕ ਇੱਕ ਟਰੈਕਟਰ ਨੂੰ ਲਾਈ ਅੱਗ

28 ਸਤੰਬਰ : ਖੇਤੀ ਸੁਧਾਰ ਬਿੱਲ ਦੇ ਵਿਰੋਧ ਵਿੱਚ ਜਿੱਥੇ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ,ਓੱਥੇ ਹੀ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਵੀ ਇਸਦੇ ਵਿਰੋਧ ਵਿੱਚ ਆਪਣੇ ਦਾਅ-ਪੇਚ ਖੇਡ ਰਹੀਆਂ ਹਨ। ਪੰਜਾਬ ਯੂਥ ਕਾਂਗਰਸ ਵੱਲੋਂ ਦਿੱਲੀ ਵਿੱਚ ਅੱਜ ਖੇਤੀ ਬਿੱਲ ਦਾ ਵਿਰੋਧ ਹੋਇਆ। ਇਸ ਵਿਰੋਧ ਵਿੱਚ ਯੂਥ ਕਾਂਗਰਸ ਦੇ ਨੌਜਵਾਨਾਂ ਨੇ ਦਿੱਲੀ ਇੰਡੀਆ ਗੇਟ ਦੇ ਨਜ਼ਦੀਕ ਇੱਕ ਟਰੈਕਟਰ ਨੂੰ ਅੱਗ ਲਾ ਦਿੱਤੀ ਗਈ ਸੀ।ਸਥਿਤੀ ਗੰਭੀਰ ਹੋਣ ਤੇ ਅੱਗ ਬੁਝਾਉਣ ਲਈ ਫਾਇਰ ਦੇ ਦੋ ਟੈਂਡਰ ਮੌਕੇ ‘ਤੇ ਪਹੁੰਚ ਗਏ ਸਨ।
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਨ ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਇਹ ਪ੍ਰਦਰਸ਼ਨ ਕੀਤਾ ਗਿਆ ਸੀ। ਖੇਤੀ ਬਿਲਾਂ ਦਾ ਵਿਰੋਧ ਕਰਨ ਵਾਲੇ ਯੂਥ ਕਾਂਗਰਸ ਦੇ ਨੌਜਵਾਨਾਂ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਕਾਂਗਰਸੀ ਆਗੂਆਂ ਨੇ ਦੱÎਸਿਆ ਕਿ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਤਿਲਕ ਨਗਰ ਥਾਣੇ ਵਿਚ ਲਿਜਾ ਰਹੀ ਹੈ।ਇਸ ਤੋਂ ਪਹਿਲਾਂ ਸ਼ੰਭੂ ਬਾਰਡਰ ਨਜ਼ਦੀਕ ਵੀ ਖੇਤੀ ਬਿੱਲ ਖਿਲਾਫ਼ ਕਾਂਗਰਸ ਦੇ ਇੱਕ ਪ੍ਰਦਰਸ਼ਨ ਨੇ ਟਰੈਕਟਰ ਨੂੰ ਅੱਗ ਲੈ ਦਿੱਤੀ ਸੀ।
Continue Reading