Punjab
France ਵਿੱਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

PUNJAB: ਫਰਾਂਸ ਵਿੱਚ ਦਰਦਨਾਕ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਫਰਾਂਸ ਵਿੱਚ ਇੱਕ ਹੋਰ ਪੰਜਾਬੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਵਾਸੀ ਪਿੰਡ ਨੰਗਲ ਲੁਬਾਣਾ, ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਉਕਤ ਵਿਅਕਤੀ ਨਹਾਉਂਦੇ ਸਮੇਂ ਬ੍ਰੇਨ ਹੈਮਰੇਜ ਦਾ ਸ਼ਿਕਾਰ ਹੋ ਗਿਆ, ਉਸੇ ਸਮੇਂ ਉਸਦੇ ਨਾਲ ਰਹਿੰਦੇ ਉਸਦੇ ਦੋਸਤ ਉਸਨੂੰ ਹਸਪਤਾਲ ਲੈ ਗਏ ਪਰ ਡਾਕਟਰ ਉਸਦੀ ਜਾਨ ਨਹੀਂ ਬਚਾ ਸਕੇ। ਮਨਜਿੰਦਰ ਸਿੰਘ ਨੇ ਕੁਝ ਸਮਾਂ ਭਾਰਤੀ ਫੌਜ ਵਿੱਚ ਵੀ ਸੇਵਾ ਨਿਭਾਈ ਹੈ।
ਸਮਾਜ ਸੇਵੀ ਸੰਸਥਾ ਔੜ-ਡਾਨ ਦੇ ਸੀਨੀਅਰ ਮੈਂਬਰ ਰਾਜੀਵ ਚੀਮਾ ਅਨੁਸਾਰ ਹੁਣ ਸਾਰੀਆਂ ਕਾਨੂੰਨੀ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਉਨ੍ਹਾਂ ਦੀ ਦੇਹ ਨੂੰ ਭਾਰਤ ਤੋਂ ਉਨ੍ਹਾਂ ਦੇ ਜੱਦੀ ਪਿੰਡ ਨੰਗਲ ਲੁਬਾਣਾ ਵਿਖੇ ਭੇਜਿਆ ਜਾਵੇਗਾ, ਜਿੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਆਪਣੇ ਹੱਥੀਂ ਉਨ੍ਹਾਂ ਦਾ ਅੰਤਿਮ ਸੰਸਕਾਰ ਕਰਨਗੇ | ਉਕਤ ਵਿਅਕਤੀ ਦੀ ਮੌਤ ਦੀ ਸੂਚਨਾ ਮਿਲਦਿਆਂ ਹੀ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ।