Amritsar
ਅੰਮ੍ਰਿਤਸਰ ‘ਚ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ

15 ਮਾਰਚ 2024: ਅੰਮ੍ਰਿਤਸਰ ‘ਚ ਵੀਰਵਾਰ ਰਾਤ ਨੂੰ ਹਕੀਮਾ ਗੇਟ ਥਾਣੇ ਦੇ ਬਾਹਰ ਅਣਪਛਾਤੇ ਦੋਸ਼ੀਆਂ ਨੇ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਵਿਨੂੰ ਨਾਂ ਦਾ ਨੌਜਵਾਨ ਆਪਣੇ ਦੋ ਦੋਸਤਾਂ ਨਾਲ ਕਾਰ ਵਿੱਚ ਜਾ ਰਿਹਾ ਸੀ। ਇਸ ਦੌਰਾਨ ਬਾਈਕ ਸਵਾਰ ਕੁਝ ਲੋਕਾਂ ਨੇ ਉਸ ‘ਤੇ ਹਮਲਾ ਕਰ ਦਿੱਤਾ।
ਵੀਨੂੰ ਨੇ ਹਮਲਾਵਰਾਂ ਤੋਂ ਬਚਣ ਲਈ ਥਾਣੇ ਦੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਪਰ ਹਮਲਾਵਰਾਂ ਨੇ ਥਾਣੇ ਦੇ ਗੇਟ ਸਾਹਮਣੇ ਹੀ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਫ਼ਰਾਰ ਹੋ ਗਏ। ਗੋਲੀਆਂ ਲੱਗਣ ਨਾਲ ਜ਼ਖਮੀ ਵਿਨੂ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਏਡੀਸੀਪੀ ਸਿਟੀ ਵਨ ਡਾ.ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ। ਪੁਲੀਸ ਨੇ ਹਮਲਾਵਰਾਂ ਦੇ ਕੁਝ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਏਡੀਸੀਪੀ ਨੇ ਦੱਸਿਆ ਕਿ ਹਮਲਾਵਰਾਂ ਨੂੰ ਕਾਬੂ ਕਰਨ ਲਈ ਪੁਲੀਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।