Corona Virus
ਕਰਫ਼ਿਊ ਦੌਰਾਨ ਪਹਿਰਾ ਦੇ ਰਹੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ਼

ਫਿਰੋਜ਼ਪੁਰ, 21 ਅਪ੍ਰੈਲ: ਕਰੋਨਾ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਪੂਰੇ ਭਾਰਤ ਵਿੱਚ ਲੋਕਡਾਊਨ ਚੱਲ ਰਿਹਾ ਹੈ ਅਤੇ ਪੰਜਾਬ ਵਿੱਚ ਤਿੰਨ ਮਈ ਤੱਕ ਕਰਫਿਊ ਵੀ ਲੱਗਾ ਹੋਇਆ ਹੈ ਜਿਸ ਕਾਰਨ ਕਈ ਪਿੰਡਾਂ ਵਿੱਚ ਨੌਜਵਾਨ ਠੀਕਰੀ ਪਹਿਰੇ ਦੇ ਕੇ ਪਿੰਡ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਲੱਗੇ ਹੋਏ ਹਨ ਅਜਿਹਾ ਹੀ ਕੁਝ ਹੋ ਰਿਹਾ ਸੀ ਜਿਲ੍ਹਾ ਫਿਰੋਜ਼ਪੁਰ ਦੇ ਕਸਬਾ ਮੱਖੂ ਦੇ ਨੇੜਲੇ ਪਿੰਡ ਕਿੱਲੀ ਬੋਦਲਾ ਵਿਖੇ ਜਿੱਥੇ ਠੀਕਰੀ ਪਹਿਰੇ ਦੌਰਾਨ ਬਾਹਰੋਂ ਆਏ ਅਣਪਛਾਤੇ ਨੌਜਵਾਨਾਂ ਨੂੰ ਰੋਕਣ ਤੇ ਹੋਏ ਵਿਵਾਦ ਨਾਲ ਬੀਤੀ ਰਾਤ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ ਜਿਸ ਨਾਲ ਠੀਕਰੀ ਪਹਿਰੇ ਤੇ ਤੈਨਾਤ ਨੌਜਵਾਨਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ। ਇਸ ਦੌਰਾਨ ਦੋਸ਼ੀ ਭੱਜਣ ਵਿੱਚ ਕਾਮਯਾਬ ਹੋ ਗਏ।
ਦਰਅਸਲ ਮੱਖੂ ਨੇੜਲੇ ਪਿੰਡ ਕਿਲੀ ਬੋਦਲਾਂ ਦੇ ਇੱਕ ਪਰਿਵਾਰ ਦੇ ਸੱਤ ਮੈਂਬਰਾਂ ਨੂੰ ਕੁਆਰਨਟਾਈਨ ਕੀਤਾ ਹੋਇਆ ਹੈ ਜਿਸ ਦੇ ਚੱਲਦਿਆਂ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਪਿੰਡ ਦੇ ਨੌਜਵਾਨਾਂ ਵੱਲੋਂ ਪਿੰਡ ਵਿੱਚ ਠੀਕਰੀ ਪਹਿਰਾ ਲਗਾਇਆ ਜਾ ਰਿਹਾ ਹੈ ਤਾਂ ਜੋ ਕਿ ਕੋਈ ਬਾਹਰੀ ਲੋਕ ਪਿੰਡ ਵਿੱਚ ਦਾਖਲ ਨਾ ਹੋਣ ਅਤੇ ਪਿੰਡ ਵਾਲਿਆਂ ਨੂੰ ਵੀ ਜ਼ਰੂਰੀ ਕੰਮ ਲਈ ਹੀ ਪਿੰਡ ਤੋਂ ਬਾਹਰ ਜਾਣ ਦਿੱਤਾ ਜਾ ਰਿਹਾ ਹੈ ਬੀਤੀ ਰਾਤ ਕੁਝ ਅਣਪਛਾਤੇ ਨੌਜਵਾਨ ਇਸ ਪਿੰਡ ਵਿੱਚ ਆਏ ਤਾਂ ਪਿੰਡ ਦੇ ਬਾਹਰ ਲੱਗੇ ਠੀਕਰੀ ਪਹਿਰੇ ਤੇ ਤੈਨਾਤ ਨੌਜਵਾਨਾਂ ਵੱਲੋਂ ਉਨ੍ਹਾਂ ਨੂੰ ਰੋਕਿਆ ਗਿਆ ਜਿਸ ਤੇ ਉਨ੍ਹਾਂ ਦੀ ਆਪਸ ਵਿੱਚ ਬਹਿਸ ਹੋ ਗਈ ਜੋ ਕਿ ਇਸ ਤਰ੍ਹਾਂ ਵੱਧ ਗਈ ਕਿ ਬਾਹਰੋਂ ਆਏ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ ਜੋ ਕਿ ਪਹਿਰੇ ਤੇ ਤੈਨਾਤ ਦੋ ਨੌਜਵਾਨਾਂ ਨੂੰ ਲੱਗੀਆਂ ਜਿਨ੍ਹਾਂ ਨੂੰ ਪਹਿਲਾਂ ਸਰਕਾਰੀ ਹਸਪਤਾਲ ਅਤੇ ਫਿਰ ਮੋਗਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਇੱਕ ਨੌਜਵਾਨ ਜੱਜ ਸਿੰਘ ਦੀ ਮੌਤ ਹੋ ਗਈ ਅਤੇ ਇੱਕ ਜ਼ੇਰੇ ਇਲਾਜ ਹੈ।
ਮ੍ਰਿਤਕ ਜੱਜ ਸਿੰਘ ਦੇ ਪਿਤਾ ਅਜੈਬ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਜੱਜ ਸਿੰਘ ਵਿਆਹੀਆ ਹੋਇਆ ਸੀ ਅਤੇ ਦੋ ਬੱਚਿਆਂ ਦਾ ਬਾਪ ਸੀ ਅਤੇ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਠੀਕਰੀ ਪਹਿਰੇ ਤੇ ਡਿਊਟੀ ਦੇ ਰਿਹਾ ਸੀ ਉਸ ਦਾ ਕੀ ਕਸੂਰ ਸੀ ਉਨ੍ਹਾਂ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਵੀ ਕੀਤੀ ਹੈ। ਥਾਣਾ ਮੱਖੂ ਦੇ ਐੱਸ ਐੱਚ ਓ ਬਚਨ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ
ਇੱਥੇ ਇਹ ਸੋਚਣ ਯੋਗ ਹੈ ਕਿ ਬਾਹਰੋਂ ਆਏ ਹੋਏ ਅਣਪਛਾਤੇ ਨੌਜਵਾਨ ਜਿਨ੍ਹਾਂ ਨੇ ਗੋਲੀਆਂ ਚਲਾ ਉਨ੍ਹਾਂ ਦਾ ਪਿੰਡ ਵਿੱਚ ਆਉਣ ਦਾ ਮਕਸਦ ਕੀ ਸੀ ਕਿ ਇਨ੍ਹਾਂ ਖਾਸ ਮਕਸਦ ਸੀ ਜਿਸ ਦੇ ਚੱਲਦੇ ਉਨ੍ਹਾਂ ਗੋਲੀਆਂ ਚਲਾ ਕੇ ਇੱਕ ਵਿਅਕਤੀ ਦੀ ਜਾਨ ਲੈ ਲਈ ਇਹ ਤਾਂ ਜਾਂਚ ਤੋਂ ਬਾਅਦ ਹੀ ਪਤਾ ਚੱਲੇਗਾ।