Punjab
ਨੌਜਵਾਨਾਂ ਨੂੰ 50 ਹਜ਼ਾਰ ਹੋਰ ਸਰਕਾਰੀ ਨੌਕਰੀਆਂ ਮਿਲਣਗੀਆਂ- CM ਮਾਨ
ਨੌਜਵਾਨਾਂ ਨੂੰ 50 ਹਜ਼ਾਰ ਹੋਰ ਸਰਕਾਰੀ ਨੌਕਰੀਆਂ ਮਿਲਣਗੀਆਂ…..

ਪੰਜਾਬ ਸਰਕਾਰ ਨੌਜਵਾਨਾਂ ਨੂੰ ਇੱਕ ਹੋਰ ਵੱਡਾ ਤੋਹਫ਼ਾ ਦੇਣ ਜਾ ਰਿਹਾ ਹੈ। ਪੰਜਾਬ ਵਿੱਚ ਨੌਜਵਾਨਾਂ ਨੂੰ 50 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀ ਜਾਣਗੀਆਂ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੀਤਾ ਹੈ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ 763 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 51,655 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਲਈ ਅੱਜ ਇਤਿਹਾਸਕ ਦਿਨ ਹੈ ਜੋ ਸਹਿਕਾਰਤਾ, ਸਿਹਤ ਤੇ ਪਰਿਵਾਰ ਭਲਾਈ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਵਿੱਚ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ 51000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਇਕ ਲੱਖ ਦਾ ਅੰਕੜ ਪਾਰ ਕਰੇਗੀ।
ਮੁੱਖ ਮੰਤਰੀ ਨੇ ਕਿਹਾ,
“ਮੈਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫਿਨ ਸੌਂਪਣਾ ਚਾਹੁੰਦਾ ਹਾਂ ਤਾਂ ਜੋ ਉਹ ਨਸ਼ੇ ਵਾਲੀਆਂ ਸਰਿੰਜਾਂ ਅਤੇ ਹੋਰ ਅਲਾਮਤਾਂ ਤੋਂ ਦੂਰ ਰਹਿ ਸਕਣ। ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਕਰਕੇ ਸੂਬਾ ਸਰਕਾਰ ਇਸ ਗੱਲ ਲਈ ਪੂਰੀ ਵਾਹ ਲਾ ਰਹੀ ਹੈ ਕਿ ਸਾਡੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ। ਬੇਰੁਜ਼ਗਾਰੀ ਬਹੁਤ ਸਾਰੀਆਂ ਸਮੱਸਿਆਵਾਂ ਦੀ ਜੜ੍ਹ ਹੈ ਜਿਸ ਕਾਰਨ ਸੂਬਾ ਸਰਕਾਰ ਇਸ ਰੋਗ ਨੂੰ ਖਤਮ ਕਰਨ ‘ਤੇ ਸਭ ਤੋਂ ਵੱਧ ਧਿਆਨ ਕੇਂਦਰਿਤ ਕਰ ਰਹੀ ਹੈ।”
