Punjab
ਬਾਈਕ ਸਵਾਰ ਨੌਜਵਾਨਾਂ ਨੇ ਮੁੱਖ ਮੰਤਰੀ ਖੱਟਰ ਦੇ ਘਰ ‘ਤੇ ਕੀਤਾ ਹਮਲਾ

ਕਰਨਾਲ: ਹਰਿਆਣਾ ਵਿੱਚ ਬਦਮਾਸ਼ਾਂ ਨੇ ਹੁਣ ਸੀਐਮ ਖੱਟਰ ਨੂੰ ਨਿਸ਼ਾਨਾ ਬਣਾਇਆ ਹੈ। ਦਰਅਸਲ ਕਰਨਾਲ ਦੇ ਪ੍ਰੇਮ ਨਗਰ ਇਲਾਕੇ ‘ਚ ਮੁੱਖ ਮੰਤਰੀ ਮਨੋਹਰ ਲਾਲ ਦੇ ਘਰ ‘ਤੇ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਬਾਈਕ ਸਵਾਰ ਪਥਰਾਅ ਕਰਦੇ ਹੋਏ ਫ਼ਰਾਰ ਹੋ ਗਏ। ਇਸ ਘਟਨਾ ਨੇ ਪੁਲਿਸ ਵਿੱਚ ਵੀ ਹੜਕੰਪ ਮਚਾ ਦਿੱਤਾ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।
ਦੇਰ ਰਾਤ ਅਚਾਨਕ ਬਾਈਕ ‘ਤੇ ਆਏ ਪੰਜ-ਛੇ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਇੱਟਾਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ। ਇਹ ਦੇਖ ਕੇ ਸੁਰੱਖਿਆ ਕਰਮੀਆਂ ਨੇ ਕੰਧ ਤੋਂ ਛਾਲ ਮਾਰ ਕੇ ਮੁਲਜ਼ਮਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਪਰ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਏ। ਸੂਚਨਾ ਮਿਲਦੇ ਹੀ ਥਾਣਾ ਰਾਮਨਗਰ ਦੇ ਐੱਸ.ਐੱਚ.ਓ ਕਿਰਨ ਵੀ ਟੀਮ ਸਮੇਤ ਮੌਕੇ ‘ਤੇ ਪਹੁੰਚ ਗਏ, ਉਥੇ ਹੀ ਆਸ-ਪਾਸ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ। ਸੁਰੱਖਿਆ ਕਰਮੀ ਸਚਿਨ ਨੇ ਦੱਸਿਆ ਕਿ ਜਦੋਂ ਉਹ ਬਾਹਰ ਆਏ ਤਾਂ ਇਕ ਨੌਜਵਾਨ ਬਾਈਕ ‘ਤੇ ਸਵਾਰ ਸੀ ਜਦਕਿ ਬਾਕੀ ਪਥਰਾਅ ਕਰ ਰਹੇ ਸਨ। ਉਨ੍ਹਾਂ ਨੂੰ ਦੇਖ ਕੇ ਮੁਲਜ਼ਮ ਫ਼ਰਾਰ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਵੀ ਪਹੁੰਚ ਗਈ ਸੀ। ਸ਼ਹਿਰ ਦੇ ਹੋਰ ਥਾਣਿਆਂ ਦੀ ਪੁਲਿਸ ਵੀ ਅਲਰਟ ਮੋਡ ‘ਤੇ ਆ ਗਈ ਅਤੇ ਨਾਕਾਬੰਦੀ ਕੀਤੀ ਜਾ ਰਹੀ ਹੈ।