Connect with us

Punjab

ਯੁਵਰਾਜ ਸਿੰਘ ਇਕ ਵਾਰ ਫਿਰ ਬਣੇ ਪਿਤਾ, ਪਤਨੀ ਹੇਜ਼ਲ ਕੀਚ ਨੇ ਨੰਨ੍ਹੀ ਪਰੀ ਨੂੰ ਦਿੱਤਾ ਜਨਮ

Published

on

26ਅਗਸਤ 2023:  ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਇੱਕ ਵਾਰ ਫਿਰ ਪਿਤਾ ਬਣ ਗਏ ਹਨ। ਉਨ੍ਹਾਂ ਦੇ ਘਰ ਬੇਟੀ ਨੇ ਜਨਮ ਲਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਇਸ ਤੋਂ ਪਹਿਲਾਂ ਉਸਦੇ ਰਿਸ਼ਤੇਦਾਰਾਂ ਅਤੇ ਨਜ਼ਦੀਕੀ ਦੋਸਤਾਂ ਤੋਂ ਇਲਾਵਾ ਕਿਸੇ ਨੂੰ ਇਸ ਬਾਰੇ ਪਤਾ ਨਹੀਂ ਸੀ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਲਿਖਿਆ ਹੈ ਕਿ ਹੁਣ ਬੇਟੀ ਦੇ ਜਨਮ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਪੂਰਾ ਹੋ ਗਿਆ ਹੈ।

ਇਸ ਤੋਂ ਪਹਿਲਾਂ ਯੁਵਰਾਜ ਸਿੰਘ ਦੀ ਪਤਨੀ ਹੇਜ਼ਲ ਕੀਚ ਨੇ ਬੇਟੇ ਨੂੰ ਜਨਮ ਦਿੱਤਾ ਸੀ। ਜਨਵਰੀ 2022 ‘ਚ ਬੇਟੇ ਦਾ ਜਨਮ ਹੋਣ ‘ਤੇ ਵੀ ਯੁਵਰਾਜ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੇ ਸੋਸ਼ਲ ਮੀਡੀਆ ‘ਤੇ ਫੋਟੋਆਂ ਸ਼ੇਅਰ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ। ਯੁਵਰਾਜ ਸਿੰਘ ਨੇ 30 ਨਵੰਬਰ 2016 ਨੂੰ ਹੇਜ਼ਲ ਕੀਚ ਨਾਲ ਵਿਆਹ ਕੀਤਾ ਸੀ। ਉਨ੍ਹਾਂ ਨੇ ਪੰਜਾਬ ਦੇ ਫਤਿਹਗੜ੍ਹ ਸਾਹਿਬ ਗੁਰਦੁਆਰੇ ‘ਚ ਰਵਾਇਤੀ ਅੰਦਾਜ਼ ‘ਚ ਵਿਆਹ ਕਰਵਾਇਆ।