Punjab
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਾਪਿਸ ਕੀਤੀ Z+ ਸਕਿਓਰਿਟੀ
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ Z+ ਸਕਿਓਰਿਟੀ ਛੱਡ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਹੀ Z+ ਸੁਰੱਖਿਆ ਵਾਪਸ ਲੈਣ ਲਈ ਕੇਂਦਰ ਨੂੰ ਪੱਤਰ ਲਿਖਿਆ ਸੀ, ਜਿਸ ਤੋਂ ਬਾਅTakht Sri Damdama Sahibਦ ਅੱਜ ਕੇਂਦਰ ਨੇ ਉਨ੍ਹਾਂ ਕੋਲੋਂ Z+ ਸਕਿਓਰਿਟੀ ਵਾਪਸ ਲੈ ਲਈ ਹੈ।
ਇੱਥੇ ਦੱਸ ਦੇਈਏ ਕਿ ਸਿੱਖਾਂ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਦੀ ਸੁਰੱਖਿਆ ਵਿੱਚ ਕਰੀਬ 15 ਤੋਂ 20 ਮੁਲਾਜ਼ਮ ਤਾਇਨਾਤ ਸਨ। ਪਹਿਲਾਂ ਅਰਧ ਸੈਨਿਕ ਬਲਾਂ ਦੇ ਜਵਾਨ ਉਨ੍ਹਾਂ ਦੀ ਸੁਰੱਖਿਆ ਵਿਚ ਤਾਇਨਾਤ ਰਹਿੰਦੇ ਸਨ, ਪਰ ਹੁਣ ਸਿਰਫ਼ ਪੰਜਾਬ ਪੁਲਸ ਦੇ ਜਵਾਨਾਂ ਵੱਲੋਂ ਹੀ ਉਨ੍ਹਾਂ ਦੀ ਸੁਰੱਖਿਆ ਕੀਤੀ ਜਾਵੇਗੀ।
ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੁਝ ਦਿਨ ਪਹਿਲਾਂ ਵਿਰਸਾ ਸਿੰਘ ਵਲਟੋਹਾ ਨਾਲ ਹੋਏ ਵਿਵਾਦ ਮਗਰੋਂ ਉਨ੍ਹਾਂ ਨੇ ਜਥੇਦਾਰ ਵਜੋਂ ਵੀ ਅਸਤੀਫ਼ਾ ਦੇ ਦਿੱਤਾ ਸੀ, ਹਾਲਾਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹੁਕਮਾਂ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ ਸੀ। ਉਸ ਵੇਲੇ ਵੀ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੇਂਦਰ ਸਰਕਾਰ ਨੂੰ ਸੁਰੱਖਿਆ ਵਾਪਸ ਲੈਣ ਦੀ ਅਪੀਲ ਕੀਤੀ ਗਈ ਸੀ।