punjab
ਅੱਜ SIT ਸਾਹਮਣੇ ਪੇਸ਼ ਹੋਣਗੇ ਪ੍ਰਕਾਸ਼ ਸਿੰਘ ਬਾਦਲ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਨਵੀਂ ਐੱਸਆਈਟੀ ਦੇ ਸਾਹਮਣੇ ਅੱਜ ਪੇਸ਼ ਹੋਣਗੇ। ਐੱਸਆਈਟੀ ਵੱਲੋਂ ਸੈਕਟਰ 4 ਸਥਿਤ ਐੱਮ.ਐੱਲ.ਏ ਫਲੈਟ ‘ਚ ਪੁੱਜ ਕੇ ਪ੍ਰਕਾਸ਼ ਸਿੰਘ ਬਾਦਲ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਬੀਤੀ 16 ਜੂਨ ਵਾਲੇ ਦਿਨ ਬਾਦਲ ਨੂੰ ਐੱਸ.ਆਈ.ਟੀ. ਨੇ ਤਲਬ ਕੀਤਾ ਸੀ। ਪਰ ਉਨ੍ਹਾਂ ਆਪਣੀ ਸਿਹਤ ਦਾ ਹਵਾਲਾ ਦਿੰਦਿਆਂ ਪੇਸ਼ ਹੋਣ ਤੋਂ ਅਸਮਰਥਾ ਜਾਹਿਰ ਕੀਤੀ ਸੀ। ਇਸ ਮਗਰੋਂ ਐੱਸ.ਆਈ.ਟੀ ਨੇ ਬਾਦਲ ਤੋਂ ਪੁੱਛਗਿੱਛ ਲਈ ਅੱਜ ਦਾ ਦਿਨ ਤੈਅ ਕੀਤਾ ਸੀ। ਨਾਲ ਹੀ ਇਹ ਵੀ ਕਿਹਾ ਸੀ ਕਿ ਜਾਂਚ ਟੀਮ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦੇ ਮੱਦੇਨਜ਼ਰ ਉਨ੍ਹਾਂ ਕੋਲ ਜਾ ਕੇ ਸਵਾਲ ਜਵਾਬ ਕਰੇਗੀ। ਯਾਦ ਰਹੇ ਕਿ ਇਲ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਪਹਿਲਾ ਬਣਾਈ ਗਈ ਐੱਸ.ਆਈ.ਟੀ ਦੀ ਜਾਂਚ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆ ਪੰਜਾਬ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤਾ ਸੀ, ਜਿਸ ਮਗਰੋਂ ਹਾਈਕੋਰਟ ਦੇ ਹੁਕਮਾਂ ਉਤੇ ਨਵੀਂ 3 ਮੈਂਬਰੀ ਐੱਸ਼.ਆਈ.ਟੀ ਦਾ ਗਠਨ ਕੀਤਾ ਗਿਆ ਹੈ, ਜੋ ਸਾਰੇ ਮਾਮਲੇ ਦੀ ਪੜਤਾਲ ਕਰ ਰਹੀ ਹੈ ਤੇ ਇਸੇ ਪੜਤਾਲ ਤਹਿਤ ਹੀ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛ ਗਿੱਛ ਕੀਤੀ ਜਾਣੀ ਹੈ।