Connect with us

National

ਅੱਜ ਕੇਂਦਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ

Published

on

FARMERS : ਅੱਜ ਕੇਂਦਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਵੇਗੀ। ਕਿਸਾਨਾਂ ਅਤੇ ਕੇਂਦਰ ਵਿਚਾਲੇ ਘੱਟੋ-ਘੱਟ ਸਮਰਥਨ ਮੁੱਲ (MSP) ਅਤੇ ਹੋਰ ਮੰਗਾਂ ਨੂੰ ਲੈ ਕੇ ਛੇਵੀਂ ਮੀਟਿੰਗ ਅੱਜ ਚੰਡੀਗੜ੍ਹ ਵਿੱਚ ਹੋਵੇਗੀ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਹੋਰ ਅਧਿਕਾਰੀ ਵੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਹ ਮੀਟਿੰਗ ਚੰਡੀਗੜ੍ਹ ਦੇ ਮਹਾਤਮਾ ਗਾਂਧੀ ਇੰਸਟੀਚਿਊਟ ਵਿਖੇ ਹੋਵੇਗੀ। ਇਸ ਮੀਟਿੰਗ ‘ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬੀ ਮੌਜੂਦ ਹੋਣਗੇ। ਡੱਲੇਵਾਲ ਨੂੰ ਐਂਬੂਲੈਂਸ ਰਾਹੀਂ ਖਨੌਰੀ ਸਰਹੱਦ ਤੋਂ ਚੰਡੀਗੜ੍ਹ ਲਿਆਂਦਾ ਜਾਵੇਗਾ।

ਕਿਸਾਨਾਂ ਅਤੇ ਕੇਂਦਰ ਵਿਚਾਲੇ ਘੱਟੋ-ਘੱਟ ਸਮਰਥਨ ਮੁੱਲ (MSP) ਅਤੇ ਹੋਰ ਮੰਗਾਂ ਨੂੰ ਲੈਕੇ ਛੇਵੀਂ ਮੀਟਿੰਗ ਅੱਜ (22 ਫਰਵਰੀ) ਚੰਡੀਗੜ੍ਹ ਵਿੱਚ ਹੋਵੇਗੀ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਹੋਰ ਅਧਿਕਾਰੀ ਵੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਕਿਸਾਨਾਂ ਵੱਲੋਂ 28 ਕਿਸਾਨ ਆਗੂ, ਸਾਂਝੇ ਕਿਸਾਨ ਮੋਰਚੇ (ਗੈਰ-ਰਾਜਨੀਤਿਕ) ਦੇ ਮੁਖੀ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਪਹੁੰਚਣਗੇ।

ਕੀ ਨੇ ਕਿਸਾਨਾਂ ਦੀਆਂ ਮੰਗਾਂ ?

– ਸਾਰੀਆਂ ਫਸਲਾਂ ਦੀ MSP ‘ਤੇ ਖਰੀਦ ਦੀ ਗਰੰਟੀ ਲਈ ਕਾਨੂੰਨ
– ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਤੈਅ ਹੋਵੇ ਕੀਮਤ
– ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰੋ ਅਤੇ ਪੈਨਸ਼ਨ ਦਿਓ
– ਜਮੀਨ ਕਬਜਾਉਣ ਬਾਰੇ ਕਾਨੂੰਨ 2013 ਨੂੰ ਮੁੜ ਲਾਗੂ ਕਰਨ ਦੀ ਮੰਗ
– ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦੀ ਮੰਗ
– ਬਿਜਲੀ ਸੋਧ ਬਿੱਲ 2020 ਨੂੰ ਰੱਦ ਕੀਤਾ ਜਾਵੇ
– ਹਰ ਸਾਲ, ਮਨਰੇਗਾ ਅਧੀਨ 200 ਦਿਨ ਕੰਮ, 700 ਰੁਪਏ ਹੋਵੇ ਦਿਹਾੜੀ
– ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀਆਂ
– ਨਕਲੀ ਬੀਜ, ਕੀੜੇਮਾਰ ਅਤੇ ਖਾਦਾਂ ਬਣਾਉਣ ਵਾਲੀਆਂ ਕੰਪਨੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣੇ
– ਮਿਰਚ,ਹਲਦੀ ਅਤੇ ਹੋਰ ਮਸਾਲਿਆਂ ਲਈ ਕੌਮੀ ਕਮਿਸ਼ਨ ਬਣਾਇਆ ਜਾਵੇ
– ਸੰਵਿਧਾਨ ਦੀ 5ਵੀਂ ਸੂਚੀ ਲਾਗੂ ਕਰਕੇ ਆਦਿਵਾਸੀਆਂ ਦੀ ਜ਼ਮੀਨ ਦੀ ਲੁੱਟ ਰੋਕੀ ਜਾਵੇ