National
ਕਠੂਆ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ

KATHUA NEWS : ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਹੈ। ਜੰਮੂ-ਕਸ਼ਮੀਰ ਦੇ ਕਠੂਆ ‘ਚ ਅੱਤਵਾਦੀਆਂ ਖਿਲਾਫ ਵੱਡਾ ਆਪਰੇਸ਼ਨ ਚੱਲ ਰਿਹਾ ਹੈ।
ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ ਹੁਣ ਤੱਕ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਜਾਣਕਾਰੀ ਮੁਤਾਬਕ ਤਿੰਨ ਜਵਾਨ ਸ਼ਹੀਦ ਹੋ ਗਏ ਹਨ। ਫਿਲਹਾਲ ਮੁੱਠਭੇੜ ਵਾਲੀ ਥਾਂ ‘ਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। ਕਠੂਆ ‘ਚ ਪਿਛਲੇ ਚਾਰ ਦਿਨਾਂ ਤੋਂ ਅੱਤਵਾਦ ਵਿਰੋਧੀ ਮੁਹਿੰਮ ਵੱਡੇ ਪੱਧਰ ‘ਤੇ ਚੱਲ ਰਹੀ ਹੈ। ਇਹ ਮੁਕਾਬਲਾ ਅੱਜ ਸਵੇਰੇ ਉਸ ਸਮੇਂ ਹੋਇਆ ਜਦੋਂ ਸੁਰੱਖਿਆ ਬਲਾਂ ਨੇ ਰਾਜਬਾਗ ਦੇ ਘਾਟੀ ਜੁਥਾਨਾ ਇਲਾਕੇ ਦੇ ਜਾਖੋਲੇ ਪਿੰਡ ਨੇੜੇ ਅੱਤਵਾਦੀਆਂ ਦਾ ਸਾਹਮਣਾ ਕੀਤਾ। ਇਹ ਸਥਾਨ ਹੀਰਾਨਗਰ ਸੈਕਟਰ ਵਿੱਚ ਐਤਵਾਰ ਨੂੰ ਹੋਏ ਮੁਕਾਬਲੇ ਵਾਲੀ ਥਾਂ ਤੋਂ ਕਰੀਬ 30 ਕਿਲੋਮੀਟਰ ਦੂਰ ਹੈ।