Punjab
ਕਰਾਸ ਫਾਇਰਿੰਗ ‘ਚ ਕੌਸ਼ਲ-ਬੰਬੀਹਾ ਗੈਂਗ ਦੇ 2 ਗੁਰਗੇ ਕਾਬੂ

PUNJAB : ਜਲੰਧਰ ‘ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਤੋਂ ਬਚਣ ਲਈ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਪੁਲਸ ਦੀ ਜਵਾਬੀ ਕਾਰਵਾਈ ‘ਚ ਦੋਵੇਂ ਦੋਸ਼ੀ ਜ਼ਖਮੀ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਪੰਜਾਬ ਦੇ ਜਲੰਧਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕਰਾਸ ਫਾਇਰਿੰਗ ਕਰਦੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੀਆਂ ਗੋਲੀਆਂ ਨਾਲ ਬਦਮਾਸ਼ ਜ਼ਖਮੀ ਹੋ ਗਏ। ਫੜੇ ਗਏ ਦੋਵੇਂ ਮੁਲਜ਼ਮ ਕੌਸ਼ਲ-ਬੰਬੀਹਾ ਗਰੋਹ ਦੇ ਮੈਂਬਰ ਹਨ। ਮੁਲਜ਼ਮਾਂ ਨੇ ਕਈ ਵਾਰਦਾਤਾਂ ਕੀਤੀਆਂ ਹਨ।
ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗਰੋਹ ਦੇ ਦੋ ਬਦਮਾਸ਼ ਨਾਜਾਇਜ਼ ਹਥਿਆਰਾਂ ਨਾਲ ਘੁੰਮ ਰਹੇ ਹਨ। ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ। ਫਿਰ ਬਦਮਾਸ਼ਾਂ ਨੇ ਭੱਜਣ ਲਈ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਟੀਮ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਕੀਤੀ। ਇਸ ਕਰਾਸ ਫਾਇਰਿੰਗ ‘ਚ ਦੋਵੇਂ ਬਦਮਾਸ਼ ਜ਼ਖਮੀ ਹੋ ਗਏ।
ਪੁਲਿਸ ਨੇ ਇਨ੍ਹਾਂ ਕੋਲੋਂ 2 ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਖ਼ਿਲਾਫ਼ ਕਈ ਗੰਭੀਰ ਕੇਸ ਦਰਜ ਹਨ। ਇਨ੍ਹਾਂ ਵਿੱਚੋਂ ਇੱਕ ਮੁਲਜ਼ਮ 4 ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਦੋਵਾਂ ਖਿਲਾਫ ਅਸਲਾ ਐਕਟ, ਅਗਵਾ ਅਤੇ ਕਤਲ ਦੀ ਕੋਸ਼ਿਸ਼ ਦੇ ਤਹਿਤ ਕਈ ਮਾਮਲੇ ਦਰਜ ਹਨ।
DGP ਨੇ ਦਿੱਤੀ ਜਾਣਕਾਰੀ
ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਇੱਕ ਵੱਡੀ ਸਫਲਤਾ ਵਿੱਚ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੌਸ਼ਲ-ਬੰਬੀਹਾ ਗੈਂਗ ਨਾਲ ਜੁੜੇ 2 ਸਾਥੀਆਂ ਨੂੰ ਇੱਕ ਹੌਟ ਚੈਸ ਅਤੇ ਕਰਾਸ ਫਾਇਰਿੰਗ ਤੋਂ ਬਾਅਦ ਗ੍ਰਿਫਤਾਰ ਕੀਤਾ, ਦੋਵੇਂ ਗੰਭੀਰ ਰੂਪ ਵਿੱਚ ਜ਼ਖਮੀ ਹਨ।ਉਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਈ ਘਿਨਾਉਣੇ ਅਪਰਾਧਾਂ ਅਤੇ ਕਈ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਉਹ ਪੰਜਾਬ ਅਤੇ ਹਰਿਆਣਾ ਵਿੱਚ ਗਰੋਹਾਂ ਨੂੰ ਲੌਜਿਸਟਿਕਲ ਸਹਾਇਤਾ ਅਤੇ ਹਥਿਆਰਾਂ ਦੀ ਸਪਲਾਈ ਵੀ ਕਰ ਰਹੇ ਸਨ।