Punjab
ਗਰਭਵਤੀ ਪਤਨੀ ਨੂੰ ਜ਼ਿੰਦਾ ਜਲਾਉਣ ਵਾਲਾ ਪਤੀ ਗ੍ਰਿਫਤਾਰ

AMRITSAR: ਪਿੰਡ ਬੂਲੇਨੰਗਲ ਵਿੱਚ ਇੱਕ ਪਤੀ ਵੱਲੋਂ ਆਪਣੀ ਪਤਨੀ ਅਤੇ ਉਸਦੇ ਗਰਭ ਵਿੱਚ ਪਲ ਰਹੇ ਬੱਚਿਆਂ ਨੂੰ ਜਿੰਦਾ ਜਲਾਉਣ ਦੇ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਔਰਤ ਦੇ ਪਤੀ ਨੂੰ ਗ੍ਰਿਫਤਾਰ ਕੀਤਾ ਹੈ |
ਘਟਨਾ ਤੋਂ ਬਾਅਦ ਜਿੱਥੇ ਇਲਾਕੇ ਭਰ ਦੇ ਵਿੱਚ ਦਹਿਸ਼ਤ ਦਾ ਮਾਹੌਲ ਹੈ| ਘਟਨਾ ਤੋਂ ਬਾਅਦ ਮ੍ਰਿਤਕ ਲੜਕੀ ਪਿੰਕੀ ਦੀ ਮਾਤਾ ਜੋਤੀ ਨੇ ਘਟਨਾ ਦੀ ਜਾਣਕਾਰੀ ਦਿੱਤੀ ਹੈ
ਇਸ ਦੇ ਨਾਲ ਹੀ ਆਪਣੀ ਬੇਟੀ ਨੂੰ ਉਸ ਦੇ ਜਵਾਈ ਵੱਲੋਂ ਦਿੱਤੀ ਗਈ ਦਰਦਨਾਕ ਮੌਤ ਦੇ ਲਈ ਇਨਸਾਫ ਦੀ ਗੁਹਾਰ ਲਗਾਉਂਦਿਆਂ ਉਸ ਨੇ ਆਪਣੇ ਜਵਾਈ ਲਈ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ ਹੈ।
ਮ੍ਰਿਤਕਾ ਔਰਤ ਦੀ ਮਾਤਾ ਜੋਤੀ ਨੇ ਦੱਸਿਆ ਕਿ ਉਹਨਾਂ ਨੂੰ ਪਿੰਡ ਦੇ ਵਿੱਚੋਂ ਹੀ ਕਿਸੇ ਤੋਂ ਪਤਾ ਚੱਲਿਆ ਸੀ ਕਿ ਉਹਨਾਂ ਦੀ ਬੇਟੀ ਦੇ ਘਰ ਵਿੱਚ ਅੱਗ ਲੱਗੀ ਹੈ ਅਤੇ ਉਹ ਬਾਬਾ ਬਕਾਲਾ ਸਾਹਿਬ ਦੇ ਵਿੱਚ ਹੀ ਮੌਜੂਦ ਸਨ। ਜਿਸ ਤੋਂ ਬਾਅਦ ਉਹ ਪਿੰਡ ਬੂਲੇ ਨੰਗਲ ਆਪਣੀ ਲੜਕੀ ਦੇ ਘਰ ਪੁੱਜੇ ਅਤੇ ਅਚਾਨਕ ਘਰ ਦੇ ਸੜੇ ਸਮਾਨ ਦੇ ਨਾਲ ਹੀ ਉਹਨਾਂ ਨੂੰ ਆਪਣੀ ਜਲੀ ਹੋਈ ਬੇਟੀ ਦਿਖਾਈ ਦਿੱਤੀ।।
ਮ੍ਰਿਤਿਕਾ ਔਰਤ ਦੀ ਮਾਂ ਜੋਤੀ ਨੇ ਦੱਸਿਆ ਕਿ ਉਹਨਾਂ ਦੀ ਬੇਟੀ ਗਰਭਵਤੀ ਸੀ| ਥਾਣਾ ਬਿਆਸ ਦੇ ਐਸ ਐਚ ਓ ਨੇ ਦੱਸਿਆ ਕਿ ਮ੍ਰਿਤਕਾ ਔਰਤ ਦੇ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ।