Connect with us

Punjab

ਗੁਰਪੁਰਬ ਦੀ CM ਮਾਨ ਨੇ ਦਿੱਤੀ ਵਧਾਈ

Published

on

ਪੰਜਾਬ ਭਰ ‘ਚ ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਪੰਜਾਬ ਭਰ ‘ਚ ਅੱਜ ਰੌਣਕਾਂ ਲੱਗੀਆਂ ਹੋਈਆਂ ਹਨ। ਗੁਰਦੁਆਰਾ ਸਾਹਿਬ ‘ਚ ਵੱਖ ਵੱਖ ਸਮਾਗਮ ਕਰਵਾਏ ਜਾ ਰਹੇ ਹਨ।

ਗੁਰਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਜਿਥੇ ਉਨ੍ਹਾਂ ਨੇ ਅਰਦਾਸ ਕੀਤੀ।

ਗੁਰਪੁਰਬ ਦੀ ਦਿੱਤੀ ਵਧਾਈ

ਕੁੱਲ ਜਗਤ ਦੇ ਰਹਿਬਰ, ਪਹਿਲੇ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ। ਆਪ ਜੀ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਹੋਕਾ ਦੇ ਕੇ ਸਮੁੱਚੀ ਲੋਕਾਈ ਨੂੰ ਹੱਕ ਸੱਚ ਦੀ ਕਮਾਈ ਕਰਨ ਲਈ ਪ੍ਰੇਰਿਆ। ਆਓ ਇਸ ਪਵਿੱਤਰ ਦਿਹਾੜੇ ਮੌਕੇ ਗੁਰੂ ਸਾਹਿਬ ਜੀ ਵੱਲੋਂ ਦਿੱਤੇ ਸਿਧਾਂਤ ‘ਤੇ ਪਹਿਰਾ ਦੇਈਏ ਅਤੇ ਕੁਦਰਤ ਨਾਲ ਇੱਕਮਿੱਕ ਹੋ ਕੇ ਜੀਵਨ ਬਤੀਤ ਕਰੀਏ।