Connect with us

News

ਗ੍ਰਿਫ਼ਤਾਰੀ ਵਰੰਟ ਜਾਰੀ ਹੋਣ ਮਗਰੋਂ ਅਦਾਕਾਰ ਸੋਨੂੰ ਸੂਦ ਦਾ ਪਹਿਲਾ ਬਿਆਨ

Published

on

SONU SOOD : ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵਿਰੁੱਧ ਲੁਧਿਆਣਾ ਦੀ ਇੱਕ ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਸੂਦ ਖਿਲਾਫ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ।

ਗ੍ਰਿਫ਼ਤਾਰੀ ਵਰੰਟ ਜਾਰੀ ਹੋਣ ਮਗਰੋਂ ਅਦਾਕਾਰ ਸੋਨੂੰ ਸੂਦ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਮੈਂ ਇਹ ਸਪਸ਼ਟ ਕਰਨਾ ਚਾਹੁੰਦਾ ਹਾਂ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਘੁੰਮ ਰਹੀਆਂ ਖ਼ਬਰਾਂ ਬਹੁਤ ਹੀ ਸਨਸਨੀਖੇਜ਼ ਹਨ। ਸਿੱਧੇ ਸ਼ਬਦਾਂ ਵਿੱਚ ਕਹੀਏ ਤਾਂ, ਮੈਨੂੰ ਮਾਣਯੋਗ ਅਦਾਲਤ ਦੁਆਰਾ ਇੱਕ ਤੀਜੀ ਧਿਰ ਨਾਲ ਸਬੰਧਤ ਇੱਕ ਮਾਮਲੇ ਵਿੱਚ ਗਵਾਹ ਵਜੋਂ ਬੁਲਾਇਆ ਗਿਆ ਸੀ ਜਿਸ ਨਾਲ ਮੇਰਾ ਕੋਈ ਸਬੰਧ ਨਹੀਂ ਹੈ।

ਮੇਰੇ ਵਕੀਲ ਨੇ ਜਵਾਬ ਦੇ ਦਿੱਤਾ ਹੈ ਅਤੇ 10 ਫਰਵਰੀ 2025 ਨੂੰ ਅਸੀਂ ਇਸ ਮਾਮਲੇ ਵਿੱਚ ਗੈਰ-ਸ਼ਮੂਲੀਅਤ ਨੂੰ ਸਪੱਸ਼ਟ ਕਰਦੇ ਹੋਏ ਇੱਕ ਬਿਆਨ ਜਾਰੀ ਕਰਾਂਗੇ। ਅਸੀਂ ਨਾ ਤਾਂ ਬ੍ਰਾਂਡ ਅੰਬੈਸਡਰ ਹਾਂ ਅਤੇ ਨਾ ਹੀ ਅਸੀਂ ਇਸ ਨਾਲ ਕਿਸੇ ਵੀ ਤਰ੍ਹਾਂ ਜੁੜੇ ਹਾਂ। ਸੋਨੂੰ ਸੂਦ ਨੇ ਲਿਖਿਆ ਕਿ ਅਸੀਂ ਇਸ ਵੀ ਮਾਮਲੇ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਕਰਾਂਗੇ।