Connect with us

National

ਗ੍ਰੇਟਰ ਨੋਇਡਾ ‘ਚ ਸੋਫਾ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਅੱਗ

Published

on

GREATER NOIDA : ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਦੇ ਬੀਟਾ-2 ਥਾਣਾ ਖੇਤਰ ਵਿੱਚ ਸਥਿਤ ਇੱਕ ਸੋਫਾ ਬਣਾਉਣ ਵਾਲੀ ਫੈਕਟਰੀ ਵਿੱਚ ਸੋਮਵਾਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਵਿੱਚ ਤਿੰਨ ਕਰਮਚਾਰੀਆਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਸਾਈਟ-4 ਇਲਾਕੇ ਦੀ ਇੱਕ ਫੈਕਟਰੀ ਵਿੱਚ ਵਾਪਰਿਆ, ਜਿੱਥੇ ਤਿੰਨੋਂ ਮ੍ਰਿਤਕ ਫੈਕਟਰੀ ਦੇ ਅੰਦਰ ਸੁੱਤੇ ਹੋਏ ਸਨ।

ਸੋਫਾ ਫੈਕਟਰੀ ‘ਚ ਲੱਗੀ ਭਿਆਨਕ ਅੱਗ…

ਪ੍ਰਾਪਤ ਜਾਣਕਾਰੀ ਮੁਤਾਬਕ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕੁਝ ਦੇਰ ਬਾਅਦ ਹੀ ਕਾਬੂ ਪਾ ਲਿਆ ਗਿਆ ਪਰ ਉਦੋਂ ਤੱਕ ਅੰਦਰ ਸੁੱਤੇ ਤਿੰਨ ਮੁਲਾਜ਼ਮਾਂ ਦੀ ਝੁਲਸਣ ਕਾਰਨ ਮੌਤ ਹੋ ਚੁੱਕੀ ਸੀ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

 

ਪੁਲਿਸ ਨੇ ਮਾਮਲੇ ਦੀ ਕੀਤੀ ਜਾਂਚ..

ਪੁਲਿਸ ਨੇ ਘਟਨਾ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ ਪਰ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।