Punjab
ਚੰਡੀਗੜ੍ਹ ‘ਚ CM ਮਾਨ ਦੀ ਹਾਈਲੈਵਲ ਮੀਟਿੰਗ
ਹਸਪਤਾਲ ਤੋਂ ਛੁੱਟੀ ਮਿਲਦੇ ਹੀ ਮੁੱਖ ਮੰਤਰੀ ਭਗਵੰਤ ਮਾਨਐਕਸ਼ਨ ਮੋਡ ‘ਚ ਆ ਗਏ ਹਨ। ਸੀਐਮ ਮਾਨ ਨੇ ਅੱਜ ਇੱਕ ਮੀਟਿੰਗ ਬੁਲਾਈ ਹੈ, ਜਿਸਦੀ ਜਾਣਕਾਰੀ ਉਨ੍ਹਾਂ ਨੇ ਟਵਿੱਟਰ ‘ਤੇ ਪੋਸਟ ਕਰਕੇ ਦਿੱਤੀ ਸੀ। ਜਿਸ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਹਿੱਸਾ ਲੈਣਗੇ ਅਤੇ ਸਕੱਤਰ ਅਤੇ ਮੁੱਖ ਸਕੱਤਰ ਚੰਡੀਗੜ੍ਹ ਰਿਹਾਇਸ਼ ‘ਤੇ ਪਹੁੰਚ ਕੇ ਹਿੱਸਾ ਲੈਣਗੇ। ਮੀਟਿੰਗ ਵਿੱਚ ਲੋਕਾਂ ਨੂੰ ਉਪਲਬਧ ਡਾਕਟਰੀ ਸਹੂਲਤਾਂ, ਮੁਆਵਜ਼ਾ ਅਤੇ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਠੋਸ ਕਦਮ ਚੁੱਕਣ ‘ਤੇ ਚਰਚਾ ਕੀਤੀ ਜਾਵੇਗੀ।”
ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬੀਤੇ ਦਿਨ ਯਾਨੀ 11 ਸਤੰਬਰ ਨੂੰ ਫੋਰਟਿਸ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਡਾਕਟਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ ਅਤੇ ਸਾਰੀਆਂ ਰਿਪੋਰਟਾਂ ਆਮ ਆ ਗਈਆਂ ਹਨ, ਜਿਸ ਤੋਂ ਬਾਅਦ ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਹੈ। ਹਾਲਾਂਕਿ, ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਦਿਨ ਘਰ ਆਰਾਮ ਕਰਨ ਦੀ ਸਲਾਹ ਦਿੱਤੀ ਸੀ । ਸੀਐਮ ਮਾਨ 5 ਸਤੰਬਰ ਨੂੰ ਰਾਤ 8 ਵਜੇ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸਨ ਅਤੇ ਕਈ ਰਾਜਨੀਤਿਕ ਆਗੂ ਵੀ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਆਏ ਸਨ। ਤੁਹਾਨੂੰ ਇਹ ਵੀ ਦੱਸ ਦੇਈਏ ਕਿ, ਸੀਐਮ ਮਾਨ ਨੇ ਹਸਪਤਾਲ ਵਿੱਚ ਹੀ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ।
