31ਜਨਵਰੀ 2024: ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀਟੀਯੂ) ਨੇ ਅਯੁੱਧਿਆ ਲਈ ਬੱਸ ਸਰਵਿਸ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਬੱਸ ਸਰਵਿਸ ਚੰਡੀਗੜ੍ਹ ਦੇ ਸੈਕਟਰ-17 ਬੱਸ ਅੱਡੇ ਤੋਂ 14 ਫਰਵਰੀ 2024 ਨੂੰ ਬਸੰਤ ਪੰਚਮੀ ਦੇ ਨੇੜੇ-ਤੇੜੇ ਸ਼ੁਰੂ ਕੀਤੀ ਜਾਵੇਗੀ।
ਸੀਟੀਯੂ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਬੱਸ ਸਰਵਿਸ ਰੋਜ਼ਾਨਾ ਦੁਪਹਿਰ 1.30 ਵਜੇ ਚੱਲੇਗੀ ਅਤੇ ਅਗਲੇ ਦਿਨ ਸਵੇਰੇ 8.30 ਵਜੇ ਅਯੁੱਧਿਆ ਪਹੁੰਚੇਗੀ। ਇਸੇ ਤਰ੍ਹਾਂ ਸ਼ਾਮ ਨੂੰ 4.30 ਵਜੇ ਚੱਲ ਕੇ ਅਗਲੇ ਦਿਨ ਸਵੇਰੇ 11.05 ਮਿੰਟ ਉਤੇ ਅਯੁੱਧਿਆ ਪਹੁੰਚੇਗੀ।