Punjab
ਦੋ ਹਜ਼ਾਰ ਸਰਕਾਰੀ ਸਕੂਲਾਂ ਵਿੱਚ ਮੈਗਾ PTM, CM MANN ਸਮੇਤ ਸਾਰੇ ਵਿਧਾਇਕ ਹੋਣਗੇ ਮੌਜੂਦ
ਪੰਜਾਬ ਦੇ ਦੋ ਹਜ਼ਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਵਿਭਾਗ ਵੱਲੋਂ ਮੈਗਾ ਪੀ.ਟੀ.ਐਮ.ਰੱਖੀ ਗਈ ਹੈ | ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ-ਨਾਲ ਸਾਰੇ ਕੈਬਨਿਟ ਮੰਤਰੀ ਅਤੇ ਵਿਧਾਇਕ ਆਪੋ-ਆਪਣੇ ਖੇਤਰ ਦੇ ਸਕੂਲਾਂ ਵਿੱਚ ਜਾ ਕੇ ਮਾਪਿਆਂ ਨਾਲ ਗੱਲਬਾਤ ਕਰਨਗੇ। ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਉਨ੍ਹਾਂ ਤੋਂ ਫੀਡਬੈਕ ਲਈ ਜਾਵੇਗੀ ਅਤੇ ਉਨ੍ਹਾਂ ਸਮੱਸਿਆਵਾਂ ਦੇ ਹੱਲ ਸਬੰਧੀ ਵੀ ਫੈਸਲੇ ਲਏ ਜਾਣਗੇ। ਪੀ.ਟੀ.ਐਮ ਮੀਟਿੰਗ ‘ਚ ਸ਼ਾਮਿਲ ਹੋਣ ਲਈ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮਾਪਿਆਂ ਨੂੰ ਸੱਦਾ ਦਿੱਤਾ ਹੈ |
ਪੰਜਾਬ ਸਰਕਾਰ ਵਲੋਂ ਪੀ.ਟੀ.ਐਮ ਮੀਟਿੰਗ 22 ਅਕਤੂਬਰ 2024 ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿਚ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੱਤੀ ਹੈਕਿ ਸਵੇਰੇ 09:00 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤਕ ਚੱਲਣ ਵਾਲੇ ਇਸ ਪ੍ਰੋਗਰਾਮ ਵਿਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ।
ਸੂਬੇ ਵਿੱਚ 20 ਹਜ਼ਾਰ ਸਰਕਾਰੀ ਸਕੂਲ ਹਨ, ਜਿਨ੍ਹਾਂ ਵਿੱਚ 27 ਲੱਖ ਵਿਦਿਆਰਥੀ ਪੜ੍ਹ ਰਹੇ ਹਨ। ਪਿਛਲੀ ਵਾਰ 19 ਲੱਖ ਮਾਪਿਆਂ ਨੇ ਪੇਟੀਐਮ ਵਿੱਚ ਹਿੱਸਾ ਲਿਆ ਸੀ ਅਤੇ ਆਪਣੇ ਸੁਝਾਅ ਵੀ ਦਿੱਤੇ ਸਨ।