Punjab
ਪੁਲਿਸ ਗੱਡੀ ਨਾਲ ਵਾਪਰਿਆ ਹਾਦਸਾ, ASI ਦੀ ਮੌਤ
PUNJAB : ਬਠਿੰਡਾ ਵਿੱਚ ਇੱਕ ਭਿਆਨਕ ਹਾਦਸਾ ਵਾਪਰ ਗਿਆ ਹੈ । ਇੱਥੇ ਇੱਕ ਪੁਲਿਸ ਗੱਡੀ ਇੱਕ ਟਰੱਕ ਨਾਲ ਟਕਰਾ ਗਈ, ਜਿਸ ਦੌਰਾਨ ਪੰਜਾਬ ਪੁਲਿਸ ਦੇ ਇੱਕ ਏਐਸਆਈ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਸੀਆਈਏ ਸਟਾਫ ਦੀ ਗੱਡੀ ਛਾਪੇਮਾਰੀ ਕਰਕੇ ਵਾਪਸ ਆ ਰਹੀ ਸੀ। ਜਦੋਂ ਪੁਲਿਸ ਗੱਡੀ ਬਠਿੰਡਾ-ਚੰਡੀਗੜ੍ਹ ਰਾਸ਼ਟਰੀ ਮਾਰਗ ‘ਤੇ ਦਾਖਲ ਹੋਈ ਤਾਂ ਰਾਮਪੁਰਾ ਸਦਰ ਥਾਣੇ ਦੇ ਖੇਤਰ ਵਿੱਚ ਪਿੰਡ ਗਿੱਲ ਕਲਾਂ ਨੇੜੇ ਗੱਡੀ ਇੱਕ ਟਰੱਕ ਨਾਲ ਟਕਰਾ ਗਈ।
ਇਸ ਭਿਆਨਕ ਹਾਦਸੇ ਦੌਰਾਨ ਗੱਡੀ ਵਿੱਚ ਸਵਾਰ ਏਐਸਆਈ ਜਲੰਧਰ ਸਿੰਘ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸੀਆਈਏ ਸਟਾਫ ਸ੍ਰੀ ਮੁਕਤਸਰ ਸਾਹਿਬ ਦੇ ਇੰਚਾਰਜ ਇੰਸਪੈਕਟਰ ਸਮੇਤ 3 ਕਰਮਚਾਰੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਮੈਕਸ ਹਸਪਤਾਲ ਲਿਜਾਇਆ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
