Uncategorized
ਪੁਲਿਸ ਹਿਰਾਸਤ ‘ਚੋ ਸਨੌਰ ਦੇ ਵਿਧਾਇਕ ਪਠਾਣਮਾਜਰਾ ਫ਼ਰਾਰ
PUNJABI NEWS : ਪਟਿਆਲਾ ਜ਼ਿਲ੍ਹੇ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਗਿਆ ਸੀ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹੁਣ ਪਠਾਣਮਾਜਰਾ ਪੁਲਿਸ ਦੀ ਗ੍ਰਿਫਤ ਤੋ ਫਰਾਰ ਦਸਿਆ ਦਾ ਰਿਹਾ ਹੈ। ਪੁਲਿਸ ਵੱਲੋਂ ਪਠਾਣਮਾਜਰਾ ਨੂੰ ਇਕ ਪੁਰਾਣੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪਠਾਣਮਾਜਰਾ ਖਿਲਾਫ ਧਾਰਾ 376 ਦੇ ਤਹਿਤ ਪਰਚਾ ਦਰਜ ਕੀਤਾ ਗਿਆ ਸੀ।ਗ੍ਰਿਫ਼ਤਾਰੀ ਤੋਂ ਪਹਿਲਾਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਮੈਨੂੰ ਦਬਾਇਆ ਜਾ ਰਿਹਾ ਹੈ, ਕਿਉਂਕਿ ਮੈਂ ਪੰਜਾਬ ਦੇ ਲੋਕਾਂ ਲਈ ਅਵਾਜ਼ ਚੁੱਕੀ ਸੀ। ਜ਼ਿਕਰਯੋਗ ਹੈ ਕਿ ਵਿਧਾਇਕ ਪਠਾਣਮਾਜਰਾ ਨੇ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਆਪਣੀ ਹੀ ਸਰਕਾਰ ’ਤੇ ਸਵਾਲ ਚੁੱਕੇ ਸਨ।
ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ, ਐਮੀ ਵਿਰਕ, ਅਦਾਕਾਰਾ ਸੋਨਮ ਬਾਜਵਾ, ਬੌਲੀਵੁੱਡ ਅਦਾਕਾਰ ਸੰਜੈ ਦੱਤ ਤੇ ਸਣੇ ਕਈ ਹੋਰਨਾਂ ਨੇ ਅੱਗ ਵਧ ਕੇ ਹੜ੍ਹ ਦੇ ਝੰਬੇ ਪੰਜਾਬ ਦੇ ਲੋਕਾਂ ਦੀ ਬਾਂਹ ਫੜੀ ਹੈ ਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।
