Connect with us

Punjab

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ CM ਮਾਨ

Published

on

PUNJAB : ਪੰਜਾਬ ਭਰ ‘ਚ ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਪੰਜਾਬ ਭਰ ‘ਚ ਅੱਜ ਰੌਣਕਾਂ ਲੱਗੀਆਂ ਹੋਈਆਂ ਹਨ। ਗੁਰਦੁਆਰਾ ਸਾਹਿਬ ‘ਚ ਵੱਖ ਵੱਖ ਸਮਾਗਮ ਕਰਵਾਏ ਜਾ ਰਹੇ ਹਨ।

ਗੁਰਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਜਿਥੇ ਉਨ੍ਹਾਂ ਨੇ ਅਰਦਾਸ ਕੀਤੀ।

ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਅਰਦਾਸ ਕੀਤੀ। ਇਸ ਮੌਕੇ ਉਹਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਾਰੀਆਂ ਸੰਗਤਾਂ ਨੂੰ ਬਹੁਤ ਬਹੁਤ ਵਧਾਈਆਂ ਦਿੱਤੀਆਂ।