Punjab
ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਅਹਿਮ ਮੀਟਿੰਗ
ਅੱਜ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਸਵੇਰੇ cm ਮਾਨ ਦੀ ਰਿਹਾਇਸ਼ ਤੇ ਹੋਵੇਗੀ . ਇਸ ਮੀਟਿੰਗ ‘ਚ ਬਜਟ ‘ਤੇ ਚਰਚਾ ਹੋ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਅੱਜ ਇੱਕ ਅਹਿਮ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਇਸ ਮੀਟਿੰਗ ਵਿੱਚ ਸੂਬੇ ਨਾਲ ਜੁੜੇ ਕਈ ਮਹੱਤਵਪੂਰਨ ਮਸਲਿਆਂ ‘ਤੇ ਚਰਚਾ ਕੀਤੀ ਜਾਵੇਗੀ।
ਮਿਲੀ ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਕਿਸਾਨਾਂ, ਉਦਯੋਗ, ਨੌਜਵਾਨਾਂ ਲਈ ਰੋਜ਼ਗਾਰ ਅਤੇ ਸੂਬੇ ਦੀ ਵਿਕਾਸ ਯੋਜਨਾਵਾਂ ਨਾਲ ਸੰਬੰਧਤ ਅਹਿਮ ਫੈਸਲੇ ਲਏ ਜਾ ਸਕਦੇ ਹਨ। ਇਸ ਤੋਂ ਇਲਾਵਾ ਸਰਕਾਰੀ ਵਿਭਾਗਾਂ ਨਾਲ ਜੁੜੇ ਕਈ ਪ੍ਰਸਤਾਵਾਂ ‘ਤੇ ਵੀ ਕੈਬਨਿਟ ਦੀ ਮੰਜ਼ੂਰੀ ਮਿਲ ਸਕਦੀ ਹੈ।
ਸੂਤਰਾਂ ਦੇ ਅਨੁਸਾਰ ਕੁਝ ਨਵੀਆਂ ਯੋਜਨਾਵਾਂ ਅਤੇ ਲੋਕ ਭਲਾਈ ਦੇ ਫੈਸਲੇ ਵੀ ਇਸ ਮੀਟਿੰਗ ਵਿੱਚ ਮਨਜ਼ੂਰ ਹੋਣ ਦੀ ਸੰਭਾਵਨਾ ਹੈ, ਜਿਨ੍ਹਾਂ ਦਾ ਸਿੱਧਾ ਲਾਭ ਪੰਜਾਬ ਦੇ ਲੋਕਾਂ ਨੂੰ ਮਿਲ ਸਕਦਾ ਹੈ।
