Connect with us

Punjab

ਪੰਜਾਬ ‘ਚ 1 ਅੱਜ ਬਦਲਿਆ ਗਿਆ ਸਕੂਲਾਂ ਦਾ ਸਮਾਂ

Published

on

PUNJAB : ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਯਾਨੀ ਅੱਜ ਤੋਂ ਬਦਲ ਗਿਆ ਹੈ । ਇਸ ਦੌਰਾਨ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ। ਜਦੋਂ ਕਿ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ, ਤੇ ਦੁਪਹਿਰ 2.50 ਵਜੇ ਸਮਾਪਤ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ’ਚ 19 ਹਜਾਰ ਤੋਂ ਜ਼ਿਆਦਾ ਸਕੂਲ ਹਨ। ਜਿਨ੍ਹਾਂ ’ਤੇ ਉਪਰੋਕਤ ਹੁਕਮ ਲਾਗੂ ਹੋਣਗੇ।

ਸੈਸ਼ਨ ’ਚ ਤਿੰਨ ਵਾਰ ਬਦਲਦਾ ਹੈ ਸਕੂਲਾਂ ਦਾ ਸਮਾਂ…

ਪੰਜਾਬ ’ਚ ਸਕੂਲਾਂ ਦਾ ਸਮਾਂ ਇੱਕ ਸੈਸ਼ਨ ’ਚ 3 ਵਾਰ ਬਦਲਦਾ ਹੈ। 1 ਅਪਰੈਲ ਤੋਂ 30 ਸਤੰਬਰ ਤੱਕ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੈ। ਜਦੋਂ ਕਿ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.30 ਵਜੇ ਤੱਕ ਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.50 ਵਜੇ ਤੱਕ ਦਾ ਹੁੰਦਾ ਹੈ। 1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੈ।