Connect with us

Punjab

ਪੰਜਾਬ ‘ਚ ਵਧਿਆ ਪੈਟਰੋਲ-ਡੀਜ਼ਲ

Published

on

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਖੇਤੀ ਨੀਤੀ ਬਾਰੇ ਚਰਚਾ ਕੀਤੀ ਗਈ। ਇਸ ਨੀਤੀ ਤਹਿਤ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਲੈ ਕੇ ਚਰਚਾ ਹੋਈ। ਚੀਮਾ ਨੇ ਕਿਹਾ ਕਿ ਸੂਬੇ ਵਿੱਚ ਪਾਣੀ ਦਾ ਪੱਧਰ ਕਾਫੀ ਹੇਠਾਂ ਚਲਾ ਗਿਆ ਹੈ। ਇਸ ਦੇ ਲਈ ਨਹਿਰੀ ਪਾਣੀ ਨੂੰ ਪ੍ਰਮੁੱਖ ਵਿਕਲਪ ਬਣਾਇਆ ਜਾ ਰਿਹਾ ਹੈ।

ਪੰਜਾਬ ‘ਚ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਾ ਦਿੱਤਾ ਗਿਆ ਹੈ। ਪੈਟਰੋਲ ‘ਤੇ ਵੈਟ ‘ਚ 61 ਪੈਸੇ ਅਤੇ ਡੀਜ਼ਲ ‘ਤੇ 92 ਪੈਸੇ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਹ ਜਾਣਕਾਰੀ ਦਿੱਤੀ। ਚੀਮਾ ਨੇ ਕਿਹਾ ਕਿ ਵੈਟ ਵਧਾਉਣ ਨਾਲ ਡੀਜ਼ਲ ‘ਤੇ 395 ਕਰੋੜ ਰੁਪਏ ਅਤੇ ਪੈਟਰੋਲ ‘ਤੇ 150 ਕਰੋੜ ਰੁਪਏ ਦਾ ਮਾਲੀਆ ਆਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਪੰਜਾਬ ਵਿਚ ਹਿਮਾਚਲ, ਰਾਜਸਥਾਨ ਅਤੇ ਹਰਿਆਣਾ ਨਾਲੋਂ ਘੱਟ ਹੈ।