Connect with us

Punjab

ਪੰਜਾਬ ‘ਚ ਵੱਡੀ ਵਾਰਦਾਤ, ਮੈਡੀਕਲ ਸਟੋਰ ਮਾਲਕ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Published

on

ਵੱਡੀ ਖਬਰ ਡੇਰਾ ਬਾਬਾ ਨਾਨਕ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਮੈਡੀਕਲ ਸਟੋਰ ਮਾਲਿਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਬਦਮਾਸ਼ਾਂ ਨੇ ਇਸ ਕਤਲ ਦੀ ਵਾਰਦਾਤ ਨੂੰ ਉਸ ਵੇਲੇ ਅੰਜ਼ਾਮ ਦਿੱਤਾ, ਜਦੋਂ ਸਟੋਰ ਮਾਲਿਕ ਆਪਣੀ ਦੁਕਾਨ ਖੋਲ੍ਹ ਰਿਹਾ ਸੀ। ਮੋਟਰਸਾਈਕਲ ‘ਤੇ ਸਵਾਰ ਦੋ ਨਕਾਬਪੋਸ਼ ਵਿਅਕਤੀਆਂ ਨੇ ਬੇਦੀ ਮੈਡੀਕਲ ਸਟੋਰ ਦੇ ਮਾਲਿਕ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਮ੍ਰਿਤਕ ਦੀ ਪਛਾਣ ਰਣਦੀਪ ਸਿੰਘ ਬੇਦੀ ਦੇ ਨਾਂ ਨਾਲ ਹੋਈ ਹੈ।

ਇਹ ਦੱਸਿਆ ਜਾ ਰਿਹਾ ਹੈ ਕਿ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਦੀਪ ਸਿੰਘ ਬੇਦੀ ਨੂੰ ਪਹਿਲਾਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਤੋਂ ਬਾਅਦ ਪੱਟ ਵਿੱਚ ਗੋਲੀ ਮਾਰ ਦਿੱਤੀ ਗਈ ਸੀ। ਇਸ ਤੋਂ ਬਾਅਦ, ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ, ਪਰ ਕੁੱਝ ਦਿਨਾਂ ਤੋਂ ਸੁਰੱਖਿਆ ਕਰਮਚਾਰੀਆਂ ਨੂੰ ਹਟਾ ਦਿੱਤਾ ਗਿਆ ਸੀ।

ਅੱਜ ਸਵੇਰੇਸਾਰ ਜਦੋਂ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਦੀਪ ਸਿੰਘ ਬੇਦੀ ਆਪਣੀ ਦੁਕਾਨ ਖੋਲ੍ਹਣ ਤੋਂ ਬਾਅਦ ਸਫਾਈ ਕਰ ਰਹੇ ਸਨ, ਤਾਂ ਦੋ ਨੌਜਵਾਨਾਂ ਨੇ ਉਨ੍ਹਾਂ ਕੋਲ ਆ ਕੇ ਗੋਲੀ ਚਲਾ ਦਿੱਤੀ। ਰਿਪੋਰਟਾਂ ਅਨੁਸਾਰ, ਉਨ੍ਹਾਂ ਨੂੰ ਅੱਖ ਦੇ ਨੇੜੇ ਗੋਲੀ ਲੱਗੀ ਸੀ ਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਅੰਮ੍ਰਿਤਸਰ ‘ਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਣ ‘ਤੇ ਡੇਰਾ ਬਾਬਾ ਨਾਨਕ ਪੁਲਿਸ ਮੌਕੇ ‘ਤੇ ਪਹੁੰਚੀ। ਉਹ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੇ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਡੇਰਾ ਬਾਬਾ ਨਾਨਕ ‘ ਮੈਡੀਕਲ ਸਟੋਰ ਦੇ ਕਤਲ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।