Punjab
ਪੰਜਾਬ ‘ਚ ਹੀਟਵੇਵ ਦਾ ਅਲਰਟ! ਗਰਮੀ ਨੇ ਦਿਖਾਏ ਤੇਵਰ
ਪੰਜਾਬ ਤੋਂ ਇਸ ਵੇਲੇ ਦੀ ਵੱਡੀ ਖ਼ਬਰ—ਗਰਮੀ ਨੇ ਦਿਖਾਏ ਤਿੱਖੇ ਤੇਵਰ, ਅਤੇ ਹੁਣ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ।
Punjab ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਕਈ ਜ਼ਿਲਿਆਂ ਵਿੱਚ ਹੀਟਵੇਵ ਦੀ ਸਥਿਤੀ ਬਣ ਗਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵੀ ਤੇਜ਼ ਹੋ ਸਕਦੀ ਹੈ।
ਕਈ ਥਾਵਾਂ ‘ਤੇ ਤਾਪਮਾਨ 40 ਡਿਗਰੀ ਤੋਂ ਉੱਪਰ ਦਰਜ ਕੀਤਾ ਜਾ ਰਿਹਾ ਹੈ, ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ।
ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਦੁਪਹਿਰ ਦੇ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਵੱਧ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।
ਡਾਕਟਰਾਂ ਦੇ ਮੁਤਾਬਕ ਜ਼ਿਆਦਾ ਪਾਣੀ ਪੀਓ, ਹਲਕੇ ਕੱਪੜੇ ਪਹਿਨੋ ਅਤੇ ਸਿੱਧੀ ਧੁੱਪ ਤੋਂ ਬਚੋ। ਜੇਕਰ ਚੱਕਰ ਆਉਣ ਜਾਂ ਸਿਹਤ ਖ਼ਰਾਬ ਮਹਿਸੂਸ ਹੋਵੇ ਤਾਂ ਤੁਰੰਤ ਡਾਕਟਰੀ ਸਹਾਇਤਾ ਲਵੋ।
