Punjab
ਪੰਜਾਬ ਦਾ ਬਦਲਿਆ ਮੌਸਮ, ਤਾਪਮਾਨ ‘ਚ ਆਈ ਗਿਰਾਵਟ
ਅਕਤੂਬਰ ਦੇ ਮਹੀਨੇ ਵੀ ਕੜਾਕੇ ਦੀ ਗਰਮੀ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਹੁਣ ਕੁਝ ਰਾਹਤ ਮਿਲੀ ਹੈ। ਬੀਤੀ ਰਾਤ ਤੇਜ਼ ਹਨੇਰੀ ਅਤੇ ਮੀਂਹ ਕਾਰਨ ਮੌਸਮ ਠੰਢਾ ਹੋ ਗਿਆ ਅਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਯਾਨੀ ਐਤਵਾਰ ਨੂੰ ਵੀ ਆਸਮਾਨ ‘ਚ ਬੱਦਲ ਛਾਏ ਰਹਿਣਗੇ। ਹਾਲਾਂਕਿ ਇਸ ਤੋਂ ਬਾਅਦ ਦੁਪਹਿਰ ਨੂੰ ਫਿਰ ਨਮੀ ਅਤੇ ਗਰਮੀ ਲੋਕਾਂ ਨੂੰ ਪਰੇਸ਼ਾਨ ਕਰੇਗੀ। ਮੰਗਲਵਾਰ ਤੱਕ ਤਾਪਮਾਨ 35-36 ਡਿਗਰੀ ਸੈਲਸੀਅਸ ਰਹਿ ਸਕਦਾ ਹੈ।
ਦੱਸ ਦਈਏ ਕਿ ਬੀਤੀ ਰਾਤ ਮੌਸਮ ‘ਚ ਅਚਾਨਕ ਬਦਲਾਅ ਆਇਆ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਤੇ ਮੀਂਹ ਪਿਆ। ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਹੁਣ ਲੋਕਾਂ ਨੂੰ ਰਾਤ ਨੂੰ ਠੰਡ ਮਹਿਸੂਸ ਹੋਣ ਲੱਗੀ ਹੈ।