Connect with us

Punjab

ਪੰਜਾਬ ਦੌਰੇ ‘ਤੇ ਭੁਪੇਸ਼ ਬਘੇਲ, ਕਰਨਗੇ ਅਹਿਮ ਮੀਟਿੰਗ

Published

on

ਬਘੇਲ ਅੱਜ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਮੋਹਾਲੀ ‘ਚ ਕਰਨਗੇ ਮੀਟਿੰਗਾਂ

ਪੰਜਾਬ ਕਾਂਗਰਸ ਲਈ ਅੱਜ ਦਾ ਦਿਨ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਦੇ ਇੰਚਾਰਜ ਬਣਾਏ ਗਏ ਭੁਪੇਸ਼ ਬਘੇਲ ਅੱਜ ਪੰਜਾਬ ਦੇ ਦੌਰੇ ‘ਤੇ ਹਨ। ਆਪਣੇ ਦੌਰੇ ਦੌਰਾਨ ਉਹ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਮੋਹਾਲੀ ਵਿੱਚ ਪਾਰਟੀ ਆਗੂਆਂ ਨਾਲ ਅਹਿਮ ਮੀਟਿੰਗਾਂ ਕਰਨਗੇ।

ਭੁਪੇਸ਼ ਬਘੇਲ ਦਾ ਇਹ ਦੌਰਾ ਪੰਜਾਬ ਕਾਂਗਰਸ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਉਹ ਸਵੇਰੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ ਜ਼ਿਲ੍ਹਾ ਅਤੇ ਹਲਕਾ ਪੱਧਰ ਦੇ ਆਗੂਆਂ ਨਾਲ ਮੀਟਿੰਗ ਕਰਨਗੇ। ਇਸ ਤੋਂ ਬਾਅਦ ਉਹ ਮੋਹਾਲੀ ਪਹੁੰਚਣਗੇ, ਜਿੱਥੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਰਾਜਨੀਤਿਕ ਚੁਣੌਤੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਹੁਣ ਦੇਖਣਾ ਇਹ ਹੋਵੇਗਾ ਕਿ ਭੁਪੇਸ਼ ਬਘੇਲ ਦੀਆਂ ਇਨ੍ਹਾਂ ਮੀਟਿੰਗਾਂ ਤੋਂ ਬਾਅਦ ਪੰਜਾਬ ਕਾਂਗਰਸ ਦੇ ਸੰਗਠਨ ਅਤੇ ਸਿਆਸੀ ਰਣਨੀਤੀ ਵਿੱਚ ਕੀ ਨਵੇਂ ਸੰਕੇਤ ਸਾਹਮਣੇ ਆਉਂਦੇ ਹਨ। ਇਸ ਨਾਲ ਜੁੜੀ ਹਰ ਵੱਡੀ ਅਪਡੇਟ ਲਈ ਬਣੇ ਰਹੋ ਸਾਡੇ ਨਾਲ।