Punjab
ਪੰਜਾਬ ਭਰ ‘ਚ ਬਦਲਿਆ ਮੌਸਮ, ਜਾਣੋ ਨਵਾਂ UPDATE !
PUNJAB WEATHER UPDATE : ਪੰਜਾਬ ਭਰ ‘ਚ ਮੌਸਮ ਬਦਲਦਾ ਨਜ਼ਰ ਆ ਰਿਹਾ ਹੈ। ਕੁੱਝ ਦਿਨਾਂ ਤੋਂ ਮੌਸਮ ਸਾਫ਼ ਹੋ ਗਿਆ ਸੀ ਅਤੇ ਅੱਜ ਪੰਜਾਬ ਦੇ ਕੁੱਝ ਇਲਾਕਿਆਂ ‘ਚ ਧੁੰਦ ਵੇਖਣ ਨੂੰ ਮਿਲੀ।
ਸਰਦੀਆਂ ਹੁਣ ਪੰਜਾਬ ਵਿੱਚ ਆ ਰਹੀਆਂ ਹਨ, ਅਤੇ ਦਿਨ ਵੇਲੇ ਹਲਕੀ ਗਰਮੀ ਮਹਿਸੂਸ ਹੋਣ ਲੱਗ ਪਈ ਹੈ। ਹਾਲਾਂਕਿ, ਸਵੇਰੇ ਅਤੇ ਰਾਤ ਨੂੰ ਠੰਢੀਆਂ ਹਵਾਵਾਂ ਅਤੇ ਥੋੜ੍ਹੀ ਠੰਢ ਪੈ ਰਹੀ ਹੈ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ, ਅਗਲੇ ਹਫ਼ਤੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਬਹੁਤ ਘੱਟ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸਵੇਰ ਵੇਲੇ ਕੁਝ ਇਲਾਕਿਆਂ ਵਿੱਚ ਹਲਕੀ ਧੁੰਦ ਪੈ ਸਕਦੀ ਹੈ।
ਅੰਦਾਜ਼ਾ ਲਗਾਇਆ ਗਿਆ ਹੈ ਕਿ ਅਗਲੇ ਸੱਤ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਲਗਭਗ 2 ਤੋਂ 3 ਡਿਗਰੀ ਸੈਲਸੀਅਸ ਵਧ ਸਕਦਾ ਹੈ, ਜਿਸ ਨਾਲ ਦਿਨ ਦੀ ਗਰਮੀ ਹੋਰ ਵਧੇਗੀ। ਇਸ ਸਾਲ ਫਰਵਰੀ ਵਿੱਚ ਬਹੁਤ ਘੱਟ ਮੀਂਹ ਦਰਜ ਕੀਤਾ ਗਿਆ ਹੈ।
