Uncategorized
ਪੰਜਾਬ ਵਿੱਚ ਭਾਰੀ ਮੀਂਹ ਦਾ Alert
Rain Alert In Punjab:ਪੰਜਾਬ ਵਿੱਚ ਮਾਨਸੂਨ ਦਾਖਲ ਹੋਣ ਤੋ ਬਾਆਦ ਅੱਜ ਪੰਜਾਬ ਦੇ ਕਈ ਜਿਲ੍ਹਆ ਵਿੱਚ ਮੀਹ ਪਿਆ ਏ…. ਮੌਸਮ ਵਿਭਾਗ ਵਲੋ ਅਗਲੇ 4 ਤੋਂ 5 ਦਿਨਾਂ ਲਈ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਏ…. ਮੌਸਮ ਵਿਭਾਗ ਦੇ ਮੁਤਾਬਕ ਅਗਲੇ ਦੋ ਦਿਨਾਂ ਵਿੱਚ ਮਾਨਸੂਨ ਪੰਜਾਬ ਦੇ ਕੁਝ ਹੋਰ ਹਿੱਸਿਆਂ ਨੂੰ ਕਵਰ ਕਰੇਗਾ। ਵਿਭਾਗ ਨੇ ਮੰਗਲਵਾਰ ਤੋਂ ਅਗਲੇ ਛੇ ਦਿਨਾਂ ਲਈ ਪੰਜਾਬ ਵਿੱਚ ਕਈ ਥਾਵਾਂ ‘ਤੇ ਤੇਜ਼ ਗਰਜ ਦੇ ਨਾਲ-ਨਾਲ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਏ….. ਖਾਸ ਕਰਕੇ 25 ਜੂਨ ਲਈ ਭਾਰੀ ਮੀਂਹ ਪੈਣ ਦਾ ਓਰੇਂਜ ਅਲਰਟ ਜਾਰੀ ਕੀਤੀ ਗਈ ਏ…..
ਅੱਜ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਏ… ਜਿਨ੍ਹਾਂ ਵਿੱਚ ਪਟਿਆਲਾ, ਲੁਧਿਆਣਾ, ਜਲੰਧਰ, ਮੋਹਾਲੀ, ਹੁਸ਼ਿਆਰਪੁਰ, ਵਿੱਚ ਭਾਰੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ।
