Punjab
ਫਰੀਦਕੋਟ ‘ਚ ਸਕੂਲ ਬੱਸ ਨਾਲ ਵਾਪਰਿਆ ਹਾਦਸਾ
BUS ACCIDENT : ਫਰੀਦਕੋਟ ‘ਚ ਵਿਦਿਆਰਥੀਆਂ ਨਾਲ ਭਰੀ ਸਕੂਲੀ ਬੱਸ ਨਾਲ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਹੈ ਜਦਕਿ ਬਾਕੀ ਵਿਦਿਆਰਥੀ ਅਤੇ ਡਰਾਈਵਰ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ।
ਇਹ ਬੱਸ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਕ ਤੇਜ਼ ਰਫਤਾਰ ਬੱਸ ਨੇ ਸਕੂਲ ਬੱਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ 3 ਹੋਰ ਵਿਦਿਆਰਥੀ ਅਤੇ ਬੱਸ ਡਰਾਈਵਰ ਗੰਭੀਰ ਜ਼ਖਮੀ ਹੋ ਗਏ। ਉਸ ਨੂੰ ਫਰੀਦਕੋਟ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।