Connect with us

Punjab

ਬਠਿੰਡਾ: ਨੌਕਰੀ ਦਾ ਝਾਂਸਾ ਦੇ ਕੇ ਲੋਕਾਂ ਨੂੰ ਸ਼ਿਕਾਰ ਬਣਾਉਣ ਵਾਲੇ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ

Published

on

9 ਅਪ੍ਰੈਲ 2024: ਬਠਿੰਡਾ ਪੁਲਿਸ ਨੇ ਜੰਗਲਾਤ ਵਿਭਾਗ ਦੇ ਦੋ ਫਰਜ਼ੀ ASI ਰੈਂਕ ਦੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜੋ ਲੋਕਾਂ ਨੂੰ ਨੌਕਰੀਆਂ ਦਾ ਝਾਂਸਾ ਦੇ ਕੇ ਆਪਣਾ ਸ਼ਿਕਾਰ ਬਣਾਉਂਦੇ ਸਨ। ਇਹ ਵਿਅਕਤੀ ਰਾਜਸਥਾਨ ਅਤੇ ਹਰਿਆਣਾ ਦੇ ਵਸਨੀਕ ਹਨ।

 

 

ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਉਕਤ ਦੋਵੇਂ ਵਿਅਕਤੀ ਬਠਿੰਡਾ ਦੀ ਖੇਤਾ ਸਿੰਘ ਬਸਤੀ ‘ਚ ਨਜ਼ਰ ਆ ਰਹੇ ਸਨ। ਜਿਸ ਤੋਂ ਬਾਅਦ ਜਦੋਂ ਸ਼ੱਕ ਦੇ ਆਧਾਰ ‘ਤੇ ਪੁੱਛਗਿੱਛ ਕੀਤੀ ਗਈ ਤਾਂ ਅਸਲੀਅਤ ਸਾਹਮਣੇ ਆਈ। ਤਾਂ ਇਨ੍ਹਾਂ ਦੋਹਾਂ ਨੂੰ ਅਦਾਲਤ ‘ਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਹਾਸਲ ਕੀਤਾ |ਇਸ ਸਮੇਂ ਦੌਰਾਨ ਇਨ੍ਹਾਂ ਦੋਨਾਂ ਮੁਲਜ਼ਮਾਂ ਨੇ ਕਿੰਨੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ ਜਾਂ ਉਨ੍ਹਾਂ ਦਾ ਪੂਰਾ ਗੈਂਗ ਹੈ?ਬ੍ਰੇਚਾਂ ਰਾਹੀਂ ਜਾਂਚ ਕੀਤੀ ਜਾਵੇਗੀ ਤਾਂ ਜੋ ਹੋਰ ਵੀ ਖੁਲਾਸੇ ਹੋ ਸਕਣ।