India
ਭਾਰਤ ਦੇ ਡੀ ਗੁਕੇਸ਼ ਨੇ ਰਚਿਆ ਇਤਿਹਾਸ
ਭਾਰਤ ਨੇ ਵਿਸ਼ਵ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਇਤਿਹਾਸ ਰਚ ਦਿੱਤਾ ਹੈ। ਭਾਰਤੀ ਸ਼ਤਰੰਜ ਖਿਡਾਰੀ ਡੀ ਗੁਕੇਸ਼ ਵਿਸ਼ਵ ਚੈਂਪੀਅਨ ਬਣ ਗਿਆ ਹੈ। ਗੁਕੇਸ਼ ਡੀ ਨੇ ਚੀਨ ਦੇ ਡਿੰਗ ਲਿਰੇਨ ਨੂੰ ਹਰਾ ਕੇ ਵਿਸ਼ਵ ਚੈਂਪੀਅਨਸ਼ਿਪ ਦਾ ਖਿਤਾਬ ਜਿੱਤਿਆ। ਚੈਂਪੀਅਨ ਡੀ ਗੁਕੇਸ਼ ਵਿਸ਼ਵ ਉਮਰ ਸਿਰਫ਼ 18 ਸਾਲ ਹੈ।
ਭਾਰਤ ਦੇ 18 ਸਾਲਾ ਗ੍ਰੈਂਡਮਾਸਟਰ ਗੁਕੇਸ਼ ਨੇ 14ਵੇਂ ਅਤੇ ਅੰਤਿਮ ਮੈਚ ਵਿੱਚ ਚੀਨ ਦੇ ਡਿੰਗ ਲਿਰੇਨ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣ ਗਿਆ ਹੈ । ਉਹ ਗੁਕੇਸ਼ ਵਿਸ਼ਵਨਾਥਨ ਆਨੰਦ ਤੋਂ ਬਾਅਦ ਇਹ ਵੱਕਾਰੀ ਖਿਤਾਬ ਜਿੱਤਣ ਵਾਲਾ ਪਹਿਲਾ ਭਾਰਤੀ ਵੀ ਬਣ ਗਿਆ ਹੈ। ਵਿਸ਼ਵ ਚੈਂਪੀਅਨ ਬਣਨ ਤੋਂ ਬਾਅਦ ਗੁਕੇਸ਼ ਆਪਣੀਆਂ ਭਾਵਨਾਵਾਂ ‘ਤੇ ਕਾਬੂ ਨਹੀਂ ਰੱਖ ਸਕਿਆ ਅਤੇ ਉਸ ਦੀਆਂ ਅੱਖਾਂ ‘ਚੋਂ ਖੁਸ਼ੀ ਦੇ ਹੰਝੂ ਵਹਿਣ ਲੱਗੇ। ਗੁਕੇਸ਼ ਇਸ ਸਾਲ ਦੇ ਸ਼ੁਰੂ ਵਿੱਚ ਕੈਂਡੀਡੇਟਸ ਟੂਰਨਾਮੈਂਟ ਜਿੱਤਣ ਤੋਂ ਬਾਅਦ ਵਿਸ਼ਵ ਖਿਤਾਬ ਲਈ ਚੁਣੌਤੀ ਦੇਣ ਵਾਲਾ ਸਭ ਤੋਂ ਘੱਟ ਉਮਰ ਦਾ ਖਿਡਾਰੀ ਬਣ ਗਿਆ ਸੀ। ਵਿਸ਼ਵ ਚੈਂਪੀਅਨ ਬਣਨ ਤੋਂ ਬਾਅਦ ਡੀ ਗੁਕੇਸ਼ ਨੇ ਕਿਹਾ ਕਿ ਉਹ ਪਿਛਲੇ 10 ਸਾਲਾਂ ਤੋਂ ਇਸ ਪਲ ਦਾ ਸੁਪਨਾ ਦੇਖ ਰਿਹਾ ਸੀ ਅਤੇ ਉਹ ਖੁਸ਼ ਸੀ ਕਿ ਉਸ ਦਾ ਸੁਪਨਾ ਪੂਰਾ ਹੋ ਗਿਆ ਹੈ ।