Connect with us

Uncategorized

ਮੁੱਖ ਮੰਤਰੀ ਨੇ 60 ਕਰੋੜ ਦੀ ਲਾਗਤ ਦੇ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ

Published

on

ਚੰਡੀਗੜ੍ਹ (ਬਠਿੰਡਾ), : ਸ਼ਹਿਰੀ ਬੁਨਿਆਦੀ ਢਾਂਚੇ ਦੀ ਸਰਵਪੱਖੀ ਉੱਨਤੀ ਲਈ ਯੋਜਨਾਬੱਧ ਵਿਕਾਸ ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਆਧੁਨਿਕ ਦੌਰ ਦੀ ਭੱਜ-ਦੌੜ ਵਾਲੀ ਜੀਵਨਸ਼ੈਲੀ ਵਿਚ ਲੋਕਾਂ ਨੂੰ ਚੰਗੀ ਸਿਹਤ ਨਾਲ ਜੋੜਨ ਲਈ ਸੂਬੇ ਭਰ ਵਿਚ ਪਾਰਕ ਵਿਕਸ਼ਿਤ ਕੀਤੇ ਜਾਣਗੇ। ਉਨ੍ਹਾਂ ਨੇ ਇਹ ਗੱਲ ਆਪਣੇ ਬਠਿੰਡਾ ਦੌਰੇ ਦੌਰਾਨ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵਲੋਂ ਬਠਿੰਡਾ ਬ੍ਰਾਂਚ ਨਹਿਰ ਦੇ ਨਾਲ-ਨਾਲ ਪਾਰਕ ਬਣਾਉਣ ਦੀ ਰੱਖੀ ਮੰਗ ਦੇ ਸੰਦਰਭ ਵਿਚ ਕਹੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ 30 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਬ੍ਰਾਂਚ ਨਹਿਰ ਦੇ ਨਵੀਨੀਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਰੋਜ਼ ਗਾਰਡਨ ਬਠਿੰਡਾ ਵਿਖੇ 2 ਏਕੜ ਵਿਚ 27.15 ਕਰੋੜ ਦੀ ਲਾਗਤ ਨਾਲ ਬਨਣ ਵਾਲੇ ਬਲਵੰਤ ਗਾਰਗੀ ਮਲਟੀਪਰਪਜ਼ ਔਡੀਟੌਰੀਅਮ ਦਾ ਨੀਂਹ ਪੱਥਰ ਵੀ ਰੱਖਿਆ, ਜਿਸ ਵਿਚ 928 ਵਿਅਕਤੀਆਂ ਦੀ ਬੈਠਣ ਦੀ ਸਮਰੱਥਾਂ ਤੋਂ ਇਲਾਵਾ 120 ਲੋਕਾਂ ਲਈ ਓਪਨ ਏਅਰ ਥੀਏਟਰ, ਕਲਾ ਅਤੇ ਪ੍ਰਦਰਸ਼ਨੀ ਹਾਲ, ਕਨਫ਼ਰੰਸ ਹਾਲ, ਸੈਮੀਨਾਰ ਹਾਲ, ਕੈਫੇਟੇਰੀਆ ਵੀ ਬਣੇਗਾ।
ਸ਼ਹਿਰੀ ਵਿਕਾਸ ਉਨ੍ਹਾਂ ਦੀ ਸਰਕਾਰ ਦੀ ਪ੍ਰਮੁੱਖ ਤਰਜ਼ੀਹ ਹੈ ਅਤੇ ਇਸ ਲਈ ਉਨ੍ਹਾਂ ਕੋਲ ਵਿਕਾਸ ਦਾ ਪੂਰਾ ਖ਼ਾਕਾ ਹੈ, ਜਿਸ ਵਿਚ ਸੀਵਰੇਜ਼ ਸਿਸਟਮ, ਵਧੀਆ ਮਾਰਕਿੱਟਾਂ ਅਤੇ ਪਾਰਕਾਂ ਆਦਿ ਹੋਣ ਜਿਸ ਨੂੰ ਆਉਣ ਵਾਲੇ ਸਮੇਂ ਵਿਚ ਪੂਰਾ ਕੀਤਾ ਜਾਵੇਗਾ। ਅਤੇ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਇੱਕ ਲੋੜਵੰਦ ਨੂੰ ਬਿਨਾਂ ਕਿਸੇ ਮੁਸ਼ਕਿਲ ਅਤੇ ਬਿਨਾਂ ਕਿਸੇ ਦੇਰੀ ਦੇ ਮਿਲਣਾ ਚਾਹੀਦਾ ਹੈ।
ਇੱਥੇ ਪਰਸਰਾਮ ਨਗਰ ਵਿਚ ਸ਼ਹੀਦ ਸਿਪਾਹੀ ਸੰਦੀਪ ਸਿੰਘ ਦੀ ਯਾਦ ਵਿਚ ਬਣਾਏ ਚੌਂਕ ਨੂੰ ਲੋਕ ਸਪਰਪਿਤ ਕਰਦਿਆਂ ਸ਼ਹੀਦ ਨਿਮਿੱਤ ਆਪਣੀ ਸ਼ਰਧਾਂਜ਼ਲੀ ਭੇਂਟ ਕਰਦੇ ਹੋਏ ਕਿਹਾ ਕਿ ਦੇਸ਼ ਲਈ 2 ਅਗਸਤ 1999 ਨੂੰ ਸੂਰਨਕੋਟ, ਜੰਮੂ ਕਸ਼ਮੀਰ ਵਿਖੇ ਆਪਣਾ ਸਰਵ ਉੱਚ ਬਲੀਦਾਨ ਦੇਣ ਵਾਲੇ ਸੰਦੀਪ ਸਿੰਘ ਦੇ ਮਾਤਾ-ਪਿਤਾ ਨੂੰ ਮਿਲ ਕੇ ਆਸ਼ੀਰਵਾਦ ਲੈਣਾ ਉਨ੍ਹਾਂ ਲਈ ਇੱਕ ਭਾਵੁਕ ਪਲ ਹੈ। ਇਸ ਮੌਕੇ ਸ. ਚੰਨੀ ਨੇ ਸੈਨਿਕਾਂ ਅਤੇ ਅਧਿਆਪਕਾਂ ਦੇ ਸਮਾਜ ਪ੍ਰਤੀ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇੱਕ ਪਾਸੇ ਜਿੱਥੇ ਆਪਣੇ ਦਿਲ ਵਿਚ ਦੇਸ਼ ਭਗਤੀ ਦੀ ਭਾਵਨਾ ਰੱਖਦੇ ਹਨ, ਉੱਥੇ ਹੀ ਰਾਸ਼ਟਰ ਨਿਰਮਾਣ ਵਿਚ ਆਪਣੀ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਬੋਲਦਿਆਂ ਜਿੱਥੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਪਿਛਲੇ ਦਿਨੀਂ ਕਸ਼ਮੀਰ ਵਿਚ ਸ਼ਹੀਦ ਹੋਏ 5 ਜਵਾਨਾਂ ਦੀ ਸ਼ਹਾਦਤ ਨੂੰ ਵੀ ਨਮਨ ਕੀਤਾ। ਉਨ੍ਹਾਂ ਕਿਹਾ ਕਿ ਬੇਸ਼ੱਕ ਭਾਰਤ ਸ਼ਾਂਤੀ ਪਸੰਦ ਦੇਸ਼ ਹੈ ਪਰ ਇਸ ਨੂੰ ਕਮਜ਼ੋਰ ਸਮਝਣ ਵਾਲੇ ਦੁਸ਼ਮਣਾਂ ਦਾ ਮੂੰਹ ਤੋੜ ਜਵਾਬ ਦੇਣਾ ਵੀ ਜਾਣਦਾ ਹੈ। ਸਿੱਖ ਰੈਜੀਮੈਂਟ ਅਤੇ ਪੰਜਾਬ ਨੂੰ ਭਾਰਤੀ ਫੌਜ ਦੇ ਸਿਰ ਦਾ ਤਾਜ਼ ਦਸਦਿਆਂ ਵਿੱਤ ਮੰਤਰੀ ਨੇ ਦੇਸ਼ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਦੇ ਮਾਪਿਆਂ ਨੂੰ ਵੀ ਸਿਜ਼ਦਾ ਕੀਤਾ। ਉਨ੍ਹਾਂ ਨੇ 2 ਕਿਲੋ ਵਾਟ ਤੱਕ ਦੇ ਬਿਜਲੀ ਲੋਡ ਵਾਲੇ ਉਪਭੋਗਤਾਵਾਂ ਦੇ ਬਿੱਲ ਬਕਾਏ ਦੀ ਮੁਆਫ਼ੀ ਲਈ ਵੀ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

Continue Reading