Punjab
ਮੋਹਾਲੀ ਕੋਰਟ ‘ਚ ਬਿਕਰਮ ਮਜੀਠੀਆ ਦੀ ਪੇਸ਼ੀ
BIKRAM MAJITHIA : ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦਾ ਨਿਆਇਕ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ। ਉਨ੍ਹਾਂ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਕਈ ਅਕਾਲੀ ਆਗੂਆਂ ਨੂੰ ਨਜ਼ਰਬੰਦ ਕਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।
ਪੇਸ਼ੀ ਤੋਂ ਪਹਿਲਾਂ ਲੀਡਰ ਹਾਊਸ arrest ਕੀਤਾ ਗਿਆ ਹੈ। ਪਰਵਿੰਦਰ ਸਿੰਘ ਸੋਹਣਾ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ ਹੈ। ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਤੇ ਸੁਖਵਿੰਦਰ ਸਿੰਘ ਛਿੰਦੀ ਬੱਲੋਮਾਜਰਾ ਸਣੇ ਹੋਰ ਵੀ ਕਈ ਅਕਾਲੀ ਆਗੂਆਂ ਨੂੰ ਹਾਊਸ ਅਰੈਸਟ ਕੀਤਾ ਗਿਆ ਹੈ। ਦੂਜੇ ਪਾਸੇ ਮਜੀਠੀਆ ਦੀ ਪੇਸ਼ੀ ਨੂੰ ਲੈ ਕੇ ਸਾਰੇ ਜ਼ਿਲ੍ਹਿਆਂ ਦੀ ਪੁਲਿਸ ਵੀ ਐਕਸ਼ਨ ਵਿਚ ਹੈ। ਨਾਭਾ ਦੀਆਂ ਸੜਕਾਂ ‘ਤੇ ਪੁਲਿਸ ਹੀ ਪੁਲਿਸ ਨਜ਼ਰ ਆ ਰਹੀ ਹੈ।
