Business
ਯੈੱਸ ਬੈਂਕ ਦੇ ਗਾਹਕਾਂ ਲਈ ਵੱਡੀ ਖ਼ਬਰ

13 march : ਯੈੱਸ ਬੈਂਕ ਦੇ ਗਾਹਕਾਂ ਲਈ ਵੱਡੀ ਖੁਸ਼ਖਬਰੀ ਦੀ ਖ਼ਬਰ ਸਾਹਮਣੇ ਆਈ ਹੈ । ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਦੀ ਕੈਬਿਨੇਟ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਹੈ ਕਿ ਛੇਤੀ ਹੀ ਬੈਂਕ ‘ਤੇ ਲੱਗੀਆਂ ਪਾਬੰਦੀਆਂ ਨੂੰ ਹਟਾ ਲਿਆ ਜਾਵੇਗਾ। ਕੈਬਿਨੇਟ ਨੇ ਯੈੱਸ ਬੈਂਕ reconstruction ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿਤ ਮੰਤਰੀ ਨਿਰਮਲਾ ਸੀਤਾਰਮਨ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਐਸ. ਬੀ. ਆਈ ਯੈੱਸ ਬੈਂਕ ਦਾ 49 ਫੀਸਦੀ ਹਿੱਸਾ ਖਰੀਦੇਗੀ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਵਿਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਯੈੱਸ ਬੈਂਕ ਨੂੰ ਲੈ ਕੇ ਛੇਤੀ ਹੀ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨੋਟੀਫਿਕੇਸ਼ਨ ਜਾਰੀ ਹੋਣ ਦੇ 3 ਦਿਨਾਂ ਦੇ ਅੰਦਰ ਬੈਂਕ ਤੇ ਲੱਗਿਆਂ ਸਾਰੀਆਂ ਪਾਬੰਦੀਆਂ ਨੂੰ ਹਟਾ ਦਿੱਤਾ ਜਾਵੇਗਾ ।