Connect with us

National

ਰਾਜੌਰੀ ਗਾਰਡਨ ਤੋਂ BJP ਦੇ ਮਨਜਿੰਦਰ ਸਿਰਸਾ ਨੇ ਕੀਤੀ ਜਿੱਤ ਹਾਸਲ

Published

on

ਦਿੱਲੀ ਵਿਧਾਨ ਸਭਾ ਚੋਣਾਂ ਵਿਚ ਰਾਜੌਰੀ ਰਾਜੌਰੀ ਗਾਰਡਨ ਵਿਧਾਨ ਸਭਾ ਸੀਟ ‘ਤੇ ਗਿਣਤੀ ਪੂਰੀ ਹੋ ਗਈ ਹੈ, ਜੋ ਕਿ ਦਿੱਲੀ ਦੀਆਂ ਹੌਟ ਸੀਟਾਂ ‘ਚੋਂ ਇੱਕ ਹੈ, ਅਤੇ ਨਤੀਜੇ ਆ ਗਏ ਹਨ। ਭਾਜਪਾ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਰਾਜੌਰੀ ਗਾਰਡਨ ਸੀਟ ਤੋਂ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਮਨਜਿੰਦਰ ਸਿਰਸਾ ਨੇ 18 ਹਜ਼ਾਰ 190 ਵੋਟਾਂ ਤੋਂ ਜਿੱਤ ਦਰਜ ਕੀਤੀ ਹੈ। ਅਤੇ ਆਪ ਦੀ ਧਨਵੰਤੀ ਚੰਦੇਲਾ ਨੂੰ ਹਾਰ ਦਿਤੀ ਹੈ।

ਇਸ ਵਾਰ ਰਾਜੌਰੀ ਗਾਰਡਨ ’ਚ ਮਨਜਿੰਦਰ ਸਿੰਘ ਸਿਰਸਾ ਅਤੇ ਆਮ ਆਦਮੀ ਪਾਰਟੀ ਦੇ ਧਨਵਤੀ ਚੰਦੇਲਾ ਵਿਚਾਲੇ ਜ਼ਬਰਦਸਤ ਮੁਕਾਬਲਾ ਸੀ। ਹਾਲਾਂਕਿ, ਧਰਮਪਾਲ ਚੰਦੇਲਾ ਨੇ ਕਾਂਗਰਸ ਦੀ ਤਰਫੋਂ ਆਪਣੀ ਪੂਰੀ ਕੋਸ਼ਿਸ਼ ਕੀਤੀ ਸੀ।

ਰਾਜੌਰੀ ਗਾਰਡਨ, ਦਿੱਲੀ ਦੇ 70 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ, 2002 ਵਿੱਚ ਗਠਿਤ ਭਾਰਤ ਦੇ ਹੱਦਬੰਦੀ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ 2008 ਵਿੱਚ ਹੋਂਦ ਵਿੱਚ ਆਇਆ ਸੀ।