Connect with us

Punjab

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੁਲਿਸ ਨੇ ਫੜਿਆ ਸ਼ਰਾਬ ਦਾ ਭਰਿਆ ਟਰੱਕ

Published

on

LUDHIANA: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਵੱਲੋਂ ਟੀਮਾਂ ਬਣਾ ਕੇ ਥਾਂ-ਥਾਂ ‘ਤੇ ਛਾਪੇ ਮਾਰੇ ਜਾ ਰਹੇ ਹਨ ਲੁਧਿਆਣਾ ਪੁਲਿਸ ਨੇ ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਸ਼ਰਾਬ ਨਾਲ ਭਰਿਆ ਟਰੱਕ ਕਾਬੂ ਕੀਤਾ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਫੜੀ ਗਈ ਸ਼ਰਾਬ ਸਿਆਸਤ ਨਾਲ ਸਬੰਧਤ ਵਿਅਕਤੀ ਦੀ ਹੈ। ਰਾਤ ਨੂੰ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਪਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ |ਸੂਤਰਾਂ ਅਨੁਸਾਰ 500 ਤੋਂ ਵੱਧ ਸ਼ਰਾਬ ਦੇ ਬਕਸੇ ਫੜੇ ਗਏ ਹਨ| ਫਿਲਹਾਲ ਇਸ ਮਾਮਲੇ ਨੂੰ ਦਰਜ ਕਰਕੇ ਇਸ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ |