Connect with us

Punjab

ਲੱਕੀ ਓਬਰਾਏ ਕਤਲ ਕਾਂਡ ਵਿੱਚ ਵੱਡਾ ਅਪਡੇਟ

Published

on

ਲੱਕੀ ਓਬਰਾਏ ਕਤਲ ਕਾਂਡ ਵਿੱਚ ਵੱਡਾ ਅਪਡੇਟ ਸਾਹਮਣੇ ਆਇਆ ਹੈ।ਅੰਮ੍ਰਿਤਸਰ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਇੱਕ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰ ਲਿਆ ਹੈ। ਇਸ ਘਟਨਾ ਨੂੰ ਪੁਲਿਸ ਲਈ ਇੱਕ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ, ਕਿਉਂਕਿ ਮੁਲਜ਼ਮ ਨੇ ਇੱਕ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕੀਤੀ ਸੀ ਅਤੇ ਮੁਕਾਬਲੇ ਵਿੱਚ ਇੱਕ ਪਿਸਤੌਲ ਸਮੇਤ ਕਾਬੂ ਕਰ ਲਿਆ ਗਿਆ। ਜਾਣਕਾਰੀ ਅਨੁਸਾਰ, ਅੰਮ੍ਰਿਤਸਰ ਪੁਲਿਸ ਨੇ ਗੋਲੀ ਲੱਗਣ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।