Punjab
ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ !
ਸਫ਼ਰ ਕਰਨ ਵਾਲਿਆਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਜੇਕਰ ਤੁਸੀਂ ਅਗਲੇ ਤਿੰਨ ਦਿਨਾਂ ਦੌਰਾਨ ਪੰਜਾਬ ਵਿੱਚ ਪਨਬਸ ਜਾਂ ਪੀਆਰਟੀਸੀ ਦੀਆਂ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ।
ਪੰਜਾਬ ਵਿੱਚ ਅੱਜ ਤੋਂ ਕੱਚੇ ਬੱਸ ਕਾਮਿਆਂ ਵੱਲੋਂ ਤਿੰਨ ਦਿਨਾਂ ਲਈ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਹੜਤਾਲ ਕਾਰਨ ਪਨਬਸ ਅਤੇ ਪੀਆਰਟੀਸੀ ਦੀਆਂ ਬੱਸ ਸੇਵਾਵਾਂ ਪ੍ਰਭਾਵਿਤ ਰਹਿਣਗੀਆਂ।
ਕੱਚੇ ਬੱਸ ਕਾਮਿਆਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਅਜੇ ਤੱਕ ਸਰਕਾਰ ਵੱਲੋਂ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ। ਇਸੇ ਕਾਰਨ ਉਨ੍ਹਾਂ ਨੇ ਅੱਜ ਤੋਂ ਤਿੰਨ ਦਿਨਾਂ ਦੀ ਹੜਤਾਲ ਅਤੇ ਚੱਕਾ ਜਾਮ ਦਾ ਫ਼ੈਸਲਾ ਕੀਤਾ ਹੈ।
ਹੜਤਾਲ ਕਾਰਨ 5 ਅਗਸਤ ਤੱਕ ਪਨਬਸ ਅਤੇ ਪੀਆਰਟੀਸੀ ਦੀਆਂ ਕਈ ਬੱਸਾਂ ਦੇ ਪਹੀਏ ਠੱਪ ਰਹਿ ਸਕਦੇ ਹਨ, ਜਿਸ ਨਾਲ ਰੋਜ਼ਾਨਾ ਸਫ਼ਰ ਕਰਨ ਵਾਲੇ ਹਜ਼ਾਰਾਂ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਬੱਸ ਅੱਡਿਆਂ ‘ਤੇ ਵੀ ਯਾਤਰੀਆਂ ਦੀ ਭੀੜ ਵਧਣ ਦੀ ਸੰਭਾਵਨਾ ਹੈ। ਇਸ ਲਈ ਯਾਤਰੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਘਰੋਂ ਨਿਕਲਣ ਤੋਂ ਪਹਿਲਾਂ ਬੱਸਾਂ ਦੀ ਸਥਿਤੀ ਬਾਰੇ ਜਾਣਕਾਰੀ ਜ਼ਰੂਰ ਲੈਣ ਅਤੇ ਲੋੜ ਪੈਣ ‘ਤੇ ਵਿਕਲਪਿਕ ਆਵਾਜਾਈ ਦਾ ਪ੍ਰਬੰਧ ਕਰ ਲੈਣ।
