Uncategorized
ਸ਼ਿਵ ਸੈਨਾ ਪੰਜਾਬ ਵੱਲੋਂ ਰਣਜੀਤ ਬਾਵਾ ਨੂੰ ਗ੍ਰਿਫਤਾਰ ਕਰਨ ਦੀ ਮੰਗ
ਲੁਧਿਆਣਾ, 06 ਮਈ (ਸੰਜੀਵ ਸੂਦ): ਰਣਜੀਤ ਬਾਵਾ ਦੇ “ਸਾਡਾ ਕੀ ਕਸੂਰ” ਗਾਣੇ ਨੂੰ ਲੈ ਕੇ ਲਗਾਤਾਰ ਵਿਵਾਦ ਵੱਧਦਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਉਸ ਤੇ ਦੋ ਮਾਮਲੇ ਵੀ ਹੁਣ ਤੱਕ ਦਰਜ ਕੀਤੇ ਜਾ ਚੁੱਕੇ ਨੇ ਅਤੇ ਹਿੰਦੂ ਭਾਈਚਾਰੇ ਵੱਲੋਂ ਲਗਾਤਾਰ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਇਸੇ ਨੂੰ ਲੈ ਕੇ ਅੱਜ ਲੁਧਿਆਣਾ ਤੋਂ ਸ਼ਿਵ ਸੈਨਾ ਪੰਜਾਬ ਦੇ ਕੌਮੀ ਚੇਅਰਮੈਨ ਰਾਜੀਵ ਟੰਡਨ ਨੇ ਕਿਹਾ ਕਿ ਰਣਜੀਤ ਬਾਵਾ ਨੇ ਇਹ ਗਾਣਾ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਭੜਕਾਉਣ ਲਈ ਗਾਇਆ ਹੈ ਉਨ੍ਹਾਂ ਕਿਹਾ ਕਿ ਉਸ ਨੂੰ ਸਾਡੇ ਧਰਮ ਵਿੱਚ ਦਖ਼ਲ ਅੰਦਾਜ਼ੀ ਦਾ ਕੋਈ ਹੱਕ ਨਹੀਂ ਕਿਉਂਕਿ ਹਿੰਦੂ ਵੇਦਾਂ ਦੇ ਵਿੱਚ ਗਊ ਮੂਤਰ ਪੀਣ ਦੀ ਵੀ ਇਜਾਜ਼ਤ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਰੋਪੜ ਵਿੱਚ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਰਣਜੀਤ ਬਾਵਾ ਨੂੰ ਹੁਣ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।
ਉਹਨਾਂ ਇਹ ਵੀ ਐਲਾਨ ਕੀਤਾ ਕਿ ਜੋ ਵੀ ਉਸ ਦਾ ਮੂੰਹ ਕਾਲਾ ਕਰੇਗਾ ਉਸ ਨੂੰ ਸ਼ਿਵ ਸੈਨਾ ਪੰਜਾਬ ਇੱਕ ਲੱਖ ਰੁਪਏ ਦਾ ਇਨਾਮ ਦੇਵੇਗੀ ਅਤੇ ਸਨਮਾਨਿਤ ਵੀ ਕਰੇਗੀ। ਉਨ੍ਹਾਂ ਕਿਹਾ ਕਿ ਸ਼ਿਵਲਿੰਗ ਤੇ ਦੁੱਧ ਅਰਪਿਤ ਕਰਨਾ ਉਨ੍ਹਾਂ ਦੀ ਭਾਵਨਾ ਹੈ ਅਤੇ ਹਿੰਦੂ ਸਮਾਜ ਹਮੇਸ਼ਾ ਹੀ ਗਰੀਬਾਂ ਅਤੇ ਮਜ਼ਦੂਰਾਂ ਦੀ ਮਦਦ ਕਰਦਾ ਆਇਆ ਹੈ।